ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ ''ਚੋਂ ਦਿੱਤਾ ਅਸਤੀਫ਼ਾ
Wednesday, May 20, 2026 - 11:46 AM (IST)
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਮਨਪ੍ਰੀਤ ਇਆਲੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦਾ ਐਲਾਨ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਉਪਰ ਵੀਡੀਓ ਸਮੇਤ ਪੋਸਟ ਪਾਉਂਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਅਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਉਨ੍ਹਾਂ ਸਾਫ ਕਿਹਾ ਕਿ ਭਵਿੱਖ ਵਿਚ ਮੈਂ ਕਦੇ ਵੀ ਭਾਜਪਾ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ, ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਮਿਲ ਕੇ ਕੰਮ ਕਰਾਂਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਚੋਣ ਜਿੱਤ ਕੇ ਵਿਧਾਇਕ ਬਣਨ ਵਾਲੇ ਮਨਪ੍ਰੀਤ ਇਆਲੀ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਰਾਜਨੀਤੀ ਨਾਲ ਜੁੜੇ ਰਹੇ ਹਨ ਅਤੇ ਪਾਰਟੀ ਦੇ ਅੰਦਰ ਇਕ ਮਜ਼ਬੂਤ ਚਿਹਰੇ ਵਜੋਂ ਵਿਚਰੇ। ਹਾਲਾਂਕਿ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਅਤੇ ਅੰਦਰੂਨੀ ਮਸਲਿਆਂ ਨੂੰ ਲੈ ਕੇ ਉਨ੍ਹਾਂ ਦੀ ਨਾਰਾਜ਼ਗੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ। ਅੱਜ ਉਨ੍ਹਾਂ ਨੇ ਵੱਡੇ ਫ਼ੈਸਲਾ ਲੈਂਦਿਆਂ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ, ਪੱਤਰ ਹੋਇਆ ਵਾਇਰਲ, ਜਾਣੋ ਪੂਰੀ ਸੱਚਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
