ਪੰਜਾਬ ਦੀ ਸਿਆਸਤ ''ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
Monday, May 11, 2026 - 05:18 PM (IST)
ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਸਿਆਸਤ ਵਿਚ ਵੱਡਾ ਨਾਮਣਾ ਖੱਟਣ ਵਾਲੇ ਸੰਗਰੂਰ ਹਲਕੇ ਦੇ ਸੀਨੀਅਰ ਆਗੂ ਗਿਆਨ ਸਿੰਘ ਮਾਨ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਗਿਆਨ ਸਿੰਘ ਮਾਨ ਨੂੰ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਗਿਆਨ ਸਿੰਘ ਮਾਨ ਨੇ ਕਿਹਾ ਕਿ ਉਹ ਭਾਜਪਾ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਅੱਜ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅੰਦਰ ਭਾਜਪਾ ਦੀ ਚੜ੍ਹਦੀ ਕਲਾ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।
ਇਹ ਵੀ ਪੜ੍ਹੋ : ਭਿਆਨਕ ਹਨ੍ਹੇਰੀ-ਤੂਫਾਨ ਨੇ ਮਚਾਈ ਤਬਾਹੀ, ਮੋਗਾ ਤੋਂ ਆਈਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ
ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ਦਾ ਪਰਿਵਾਰ ਦਿਨੋਂ ਦਿਨ ਵੱਧ ਰਿਹਾ ਹੈ। ਲੋਕ ਵੱਡੀ ਗਿਣਤੀ ਵਿਚ ਭਾਜਪਾ ਨੂੰ ਜੁਆਇਨ ਕਰ ਰਹੇ ਹਨ। ਉਨ੍ਹਾਂ ਸਾਫ ਕੀਤਾ ਕਿ ਨਾ ਈ. ਡੀ. ਦੀ ਰੇਡ ਰੁਕੇਗੀ ਅਤੇ ਨਾ ਸੀਬੀਆਈ ਦੀ। ਹੁਣ ਸਾਰਿਆਂ ਦਾ ਹਿਸਾਬ ਲਿਆ ਜਾਵੇਗਾ। ਜਾਖੜ ਨੇ ਕਿਹਾ ਕਿ ਸਬ ਕਾ ਸਾਥ ਅਤੇ ਸਬ ਕਾ ਵਿਕਾਸ ਤਾਂ ਸਾਰਿਆਂ ਨੇ ਦੇਖਿਆ ਹੁਣ ਸਬਕਾ ਹਿਸਾਬ ਲੈਣ ਦੀ ਵਾਰੀ ਹੈ। ਸਾਰੇ ਤਿਆਰ ਹੋ ਜਾਓ। ਉਨ੍ਹਾਂ ਕਿਹਾ ਕਿ ਭਾਜਪਾ ਮਿਊਂਸੀਪਲ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਲੰਘੀਆਂ ਚੋਣਾਂ ਵਿਚ ਪਟਿਆਲਾ ਐੱਸਐੱਸਪੀ ਦਾ ਬਿਆਨ ਸੀ ਕਿ ਵਿਰੋਧੀਆਂ ਦੇ ਪਰਚੇ ਦਾਖਲ ਨਹੀਂ ਕਰਨ ਦੇਣ। ਉਹ ਵੀ ਅਜੇ ਤਕ ਨਹੀਂ ਭੁੱਲਿਆ ਹੈ ਤੇ ਨਾ ਹੀ ਕੋਈ ਕਾਰਵਾਈ ਹੋਈ। ਜਾਖੜ ਨੇ ਕਿਹਾ ਕਿ ਕੋਈ ਨਹੀਂ ਬਖਸ਼ਿਆ ਜਾਵੇਗਾ।
ਇਹ ਵੀ ਪੜ੍ਹੋ : PSEB ਵੱਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ, ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਪੰਜਾਬ ਭਰ 'ਚੋਂ ਕੀਤਾ ਟਾਪ
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣ ਨੇ ਕਿਹਾ ਕਿ ਪੰਜਾਬ ਵਿਚ ਭਾਪਾ ਤੇਜ਼ੀ ਨਾਲ ਵਾਧਾ ਕਰ ਰਹੀ ਹੈ। ਰੋਜ਼ਾਨਾ ਲੋਕ ਭਾਜਪਾ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਭਾਜਪਾ ਨੂੰ ਜੁਆਇਨ ਕਰ ਰਹੇ। ਇਸੇ ਲੜੀ ਤਹਿਤ ਗਿਆਨ ਸਿੰਘ ਮਾਨ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ, ਅਸੀਂ ਉਨ੍ਹਾਂ ਨੂੰ ਜੀ ਆਇਆਂ ਆਖਦੇ ਹਾਂ। ਈ. ਡੀ. ਦੀ ਕਾਰਵਾਈ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਈ. ਡੀ. ਪੂਰੀ ਤਰ੍ਹਾਂ ਸੁਤੰਤਰ ਏਜੰਸੀ ਹੈ, ਜਿੱਥੇ ਭ੍ਰਿਸ਼ਟਾਚਾਰ ਹੋਵੇਗਾ ਉਥੇ ਈ. ਡੀ ਆਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
