ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ, ਇਸ ਵੱਡੇ ਆਗੂ ਨੇ ਛੱਡਿਆ ਅਕਾਲੀ ਦਲ
Friday, Jul 18, 2025 - 01:13 PM (IST)

ਮੋਹਾਲੀ/ਖਰੜ (ਅਮਰਦੀਪ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡੇ ਝਟਕਾ ਲੱਗਦਾ ਹੈ। ਪਾਰਟੀ ਦੇ ਸੀਨੀਅਰ ਆਗੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਅਸਤੀਫਾ ਦੇ ਦਿੱਤਾ ਹੈ। ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਅਹੁਦਿਆਂ ਤੋਂ ਆਪਣਾ ਅਸਤੀਫਾ ਦੇ ਦਿੱਤਾ। ਉਨ੍ਹਾਂ ਵੱਲੋਂ ਇਹ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : Punjab ਦੇ ਇਨ੍ਹਾਂ ਪਿੰਡਾਂ ਲਈ ਚੰਗੀ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਉਨ੍ਹਾਂ ਆਪਣੇ ਅਸਤੀਫੇ ਵਿਚ ਲਿਖਿਆ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ, ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ ਅਕਾਲੀ ਦਲ ਦੀ ਟਿਕਟ ’ਤੇ ਖਰੜ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ।
ਇਹ ਵੀ ਪੜ੍ਹੋ : ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e