ਪੰਜਾਬ ਦੀ ਸਿਆਸਤ ''ਚ ਹਲਚਲ! ਨਵੇਂ ਅਕਾਲੀ ਦਲ ਨਾਲ ਜੁੜਿਆ ਸਾਬਕਾ MP
Friday, Aug 15, 2025 - 06:31 PM (IST)

ਬਠਿੰਡਾ: ਸਾਬਕਾ ਸੰਸਦ ਮੈਂਬਰ ਹਰਜਿੰਦਰ ਸਿੰਘ ਖ਼ਾਲਸਾ ਨਵੇਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਦਾ ਸੁਆਗਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦਾ ਨਿਸ਼ਾਨ ਤੇ ਦਫ਼ਤਰ ਲੈਣ ਲਈ ਸਾਡਾ ਸੰਘਰਸ਼ ਜਾਰੀ ਹੈ ਤੇ ਅਸੀਂ ਉਹ ਹਾਸਲ ਕਰਕੇ ਰਹਾਂਗੇ, ਕਿਉਂਕਿ ਅਸਲੀ ਅਕਾਲੀ ਦਲ ਇਹੋ ਹੈ। ਇਸ ਦਾ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਸੰਤਾ ਸਿੰਘ ਉਮੈਦਪੁਰੀ, ਇਕਬਾਲ ਸਿੰਘ ਝੂੰਦਾ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਸੁਰਿੰਦਰ ਕੌਰ ਦਿਆਲ, ਮੇਜਰ ਸਿੰਘ ਖ਼ਾਲਸਾ ਤੇ ਕੁਲਦੀਪ ਸਿੰਘ ਸਿੱਧੂ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8