ਨਵੇਂ ਅਕਾਲੀ ਦਲ ਨਾਲ ਜੁੜਿਆ ਬਾਦਲ ਪਰਿਵਾਰ ਦਾ ਜਵਾਈ! ਮਿਲੀ ਅਹਿਮ ਜ਼ਿੰਮੇਵਾਰੀ
Thursday, Aug 28, 2025 - 11:19 AM (IST)

ਲੁਧਿਆਣਾ (ਮੁੱਲਾਂਪੁਰੀ)– ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਰੱਦ! ਸ਼ਨੀ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਇਹ ਅਦਾਰੇ
ਮੀਡੀਆ ’ਚ ਆਈ ਰਿਪੋਰਟ ਮੁਤਾਬਕ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ’ਚ ਜ਼ਿਲਾ ਪ੍ਰਧਾਨ ਅਤੇ ਸਰਕਲ ਪ੍ਰਧਾਨ ਬਣਾਉਣ ਲਈ ਲਗਾਏ ਗਏ ਆਬਜ਼ਰਵਰਾਂ ਦੀ ਲਿਸਟ ’ਚ ਮਾਝੇ ਦੇ ਗੁਰਦਾਸਪੁਰ ਜ਼ਿਲੇ ਦੀ ਜ਼ਿੰਮੇਦਾਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਦਿੱਤੀ ਹੈ। ਉਹ 20 ਸਤੰਬਰ ਤੱਕ ਆਪਣੀ ਰਿਪੋਰਟ ਜ਼ਿਲਾ ਪ੍ਰਧਾਨ ਅਤੇ ਸਰਕਲ ਪ੍ਰਧਾਨ ਬਣਾ ਕੇ ਹੋਰਨਾ ਆਗੂਆਂ ਵਾਂਗ ਪਾਰਟੀ ਨੂੰ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ! ਸਕੂਲਾਂ ਦੇ ਅਧਿਆਪਕਾਂ ਨੂੰ...
ਭਾਵੇਂ ਇਹ ਗੱਲ ਦੱਬੀ ਜ਼ੁਬਾਨ ਨਾਲ ਅਕਾਲੀ ਹਲਕਿਆਂ ’ਚ ਚੱਲ ਰਹੀ ਸੀ ਕਿ ਸ੍ਰੀ ਅਕਾਲ ਤਖ਼ਤ ਤੋਂ ਚੱਲ ਰਹੀ ਭਰਤੀ ਤਹਿਤ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਆਪਣੇ ਹਲਕੇ ’ਚ ਵੱਡੇ ’ਤੇ ਭਰਤੀ ਕੀਤੀ ਹੈ ਪਰ ਹੁਣ ਪ੍ਰਧਾਨ ਗਿ. ਹਰਪ੍ਰੀਤ ਸਿੰਘ ਸਾਰੀ ਸਥਿਤੀ ਸਪੱਸ਼ਟ ਕਰਨ ’ਤੇ ਇਹ ਸਾਫ ਹੋ ਗਿਆ ਕਿ ਬਾਦਲ ਪਰਿਵਾਰ ਦੇ ਅਤਿ-ਨਜ਼ਦੀਕੀ ਰਿਸ਼ਤੇਦਾਰ ਵੀ ਨਵੇਂ ਅਕਾਲੀ ਦਲ ਦਾ ਹਿੱਸਾ ਬਣ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8