ਪੰਜਾਬ ਦੀ ਸਿਆਸਤ ''ਚ ਹਲਚਲ! ਭਾਜਪਾ ਆਗੂ ਨੇ ਦਿੱਤਾ ਅਸਤੀਫ਼ਾ, ਕਿਹਾ- ''ਹੜ੍ਹਾਂ ''ਚ ਕੇਂਦਰ ਸਰਕਾਰ...''
Friday, Sep 05, 2025 - 10:46 AM (IST)

ਲੁਧਿਆਣਾ (ਰਿੰਕੂ): ਹੜ੍ਹਾਂ ਕਾਰਨ ਗੰਭੀਰ ਸੰਕਟ ’ਚੋਂ ਗੁਜ਼ਰ ਰਹੇ ਪੰਜਾਬ ਪ੍ਰਤੀ ਕੇਂਦਰ ਭਾਜਪਾ ਸਰਕਾਰ ਵਲੋਂ ਮਤਰੇਈ ਮਾਂ ਵਾਲੇ ਸਲੂਕ ਵਿਰੁੱਧ ਗੁੱਸੇ ’ਚ ਭਾਜਪਾ ਦੇ ਸੂਬਾ ਮੀਡੀਆ ਪੈਨਲਿਸਟ ਪਰਮਿੰਦਰ ਮਹਿਤਾ (ਸਾਬਕਾ ਕੌਂਸਲਰ) ਨੇ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ
ਵੀਰਵਾਰ ਨੂੰ ਲੁਧਿਆਣਾ ਦੇ ਸਰਕਟ ਹਾਊਸ ’ਚ ਇਕ ਪ੍ਰੈੱਸ ਕਾਨਫਰੰਸ ਕਰ ਕੇ ਪਰਮਿੰਦਰ ਮਹਿਤਾ ਨੇ ਕਿਹਾ ਕਿ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਪੰਜਾਬ ਦੇ ਲੋਕ, ਖਾਸ ਕਰ ਕੇ ਗੁਆਂਢੀ ਸੂਬਿਆਂ ਹਿਮਾਚਲ ਅਤੇ ਉੱਤਰਾਖੰਡ ਨਾਲ ਲੱਗਦੇ ਸਰਹੱਦੀ ਜ਼ਿਲੇ, ਰਾਵੀ ਅਤੇ ਬਿਆਸ ਦੁਆਰਾ ਪੈਦਾ ਕੀਤੀ ਤਬਾਹੀ ਤੋਂ ਪ੍ਰੇਸ਼ਾਨ ਹਨ ਅਤੇ ਹੁਣ ਸਤਲੁਜ ਦੀ ਮਾਰ ਨੇ ਬਾਕੀ ਜ਼ਿਲਿਆਂ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਹੜ੍ਹ ਪੀੜਤਾਂ ਦੀ ਮਦਦ ਕਰਦਿਆਂ 'ਆਪ' ਆਗੂ ਦੀ ਮੌਤ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸ਼ੁਰੂਆਤੀ ਸੰਕਟ ’ਚ ਹੀ ਪੰਜਾਬ ਵੱਲ ਮਦਦ ਦਾ ਹੱਥ ਵਧਾਉਣਾ ਚਾਹੀਦਾ ਸੀ ਅਤੇ ਦੇਸ਼ ਦੇ ਅੰਨਦਾਤਾ ਨੂੰ ਪੂਰੀ ਸਹਾਇਤਾ ਦੇ ਕੇ ਉਨ੍ਹਾਂ ਦਾ ਦੁੱਖ ਸਾਂਝਾ ਕਰਨਾ ਚਾਹੀਦਾ ਸੀ ਪਰ ਦਿਲ ਬਹੁਤ ਦੁਖੀ ਹੋਇਆ ਜਦੋਂ ਕੇਂਦਰੀ ਸ਼ਾਸਕਾਂ ਨੇ ਅਫ਼ਗਾਨਿਸਤਾਨ ’ਚ ਭੂਚਾਲ ’ਚ ਹੋਈਆਂ ਮੌਤਾਂ ’ਤੇ ਟਵੀਟ ਕਰ ਕੇ ਦੁੱਖ ਪ੍ਰਗਟ ਕੀਤਾ ਅਤੇ ਹੜ੍ਹਾਂ ’ਤੇ ਦੁੱਖ ਪ੍ਰਗਟ ਕਰਨ ਲਈ ਜੰਮੂ ਗਏ। ਉਨ੍ਹਾਂ ਪੀੜਤਾਂ ਦਾ ਪੂਰਾ ਧਿਆਨ ਰੱਖਿਆ, ਉਨ੍ਹਾਂ ਦੇ ਦਰਦ ਨੂੰ ਸਮਝਿਆ ਅਤੇ ਰਾਹਤ ਪ੍ਰਦਾਨ ਕੀਤੀ ਪਰ ਇਸ ਹੜ੍ਹ ’ਚ ਕਰੋੜਾਂ ਰੁਪਏ ਦੀਆਂ ਫਸਲਾਂ ਤਬਾਹ ਹੋਣ, ਕਈ ਘਰ ਢਹਿ ਜਾਣ, ਜ਼ਮੀਨਾਂ ਖਤਮ ਹੋਣ, ਘਰੇਲੂ ਸਾਮਾਨ ਬਰਬਾਦ ਹੋਣ, ਪਸ਼ੂਆਂ ਦੇ ਨੁਕਸਾਨ ਅਤੇ ਕਈ ਮਨੁੱਖੀ ਜਾਨਾਂ ਜਾਣ ਦੇ ਬਾਵਜੂਦ, ਅਫ਼ਸੋਸ ਦਾ ਇਕ ਵੀ ਸ਼ਬਦ ਨਹੀਂ ਬੋਲਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8