ਪੰਜਾਬ ਦੀ ਸਿਆਸਤ 'ਚ ਹਲਚਲ, ਇਹ ਵੱਡੇ ਆਗੂ ਭਾਜਪਾ ਵਿਚ ਸ਼ਾਮਲ
Friday, Jan 16, 2026 - 01:44 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਲਗਾਤਾਰ ਆਪਣੇ ਪਰਿਵਾਰ ਵਿਚ ਵਾਧਾ ਕਰ ਰਹੀ ਹੈ। ਅੱਜ ਪੰਜਾਬ ਦੀ ਸਿਆਸਤ ਵਿਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੀ ਸਿਆਸਤ ਦਾ ਵੱਡਾ ਚਿਹਰਾ ਜਗਮੀਤ ਸਿੰਘ ਬਰਾੜ, ਉਨ੍ਹਾਂ ਦੇ ਭਰਾ ਅਤੇ ਕੋਟਕਪੂਰਾ ਤੋਂ ਸਾਬਕਾ ਵਿਧਾਇਕ ਰਿਪਜੀਤ ਬਰਾੜ, ਚਰਨਜੀਤ ਸਿੰਘ ਬਰਾੜ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਹੇ ਉਂਕਾਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਸ਼ੇਸ਼ ਤੌਰ 'ਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਚੰਡੀਗੜ੍ਹ ਵਿਚ ਪਾਰਟੀ ਦਫਤਰ ਪਹੁੰਚੇ। ਇਸ ਦੌਰਾਨ ਸੂਬਾ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਰਵਨੀਤ ਬਿੱਟੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਹ ਵੀ ਪੜ੍ਹੋ : ਜਾਣੋ ਜਥੇਦਾਰ ਨੇ CM ਮਾਨ ਨੂੰ ਕੀ ਪੁੱਛੇ ਸਵਾਲ, ਪੜ੍ਹੋ ਪੂਰੀ ਖ਼ਬਰ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਪੰਜਾਬ ਵਿਚ ਬਦਲਦੇ ਹਾਲਾਤ ਨੂੰ ਦਰਸਾਉਂਦਾ ਹੈ। ਜੇਕਰ ਪੰਜਾਬ ਦੇ ਲੋਕਾਂ ਨੂੰ ਕੋਈ ਉਮੀਦ ਹੈ ਤਾਂ ਉਹ ਭਾਜਪਾ ਵੱਲ ਦੇਖ ਰਹੇ ਹਨ। ਇਹ ਲੋਕਾਂ ਦੀ ਆਵਾਜ਼ ਹੈ ਕਿ ਪ੍ਰਮੁੱਖ ਆਗੂ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।
