ਪੰਜਾਬ ਦੀ ਸਿਆਸਤ ''ਚ ਹਲਚਲ! ਇਨ੍ਹਾਂ ਆਗੂਆਂ ''ਤੇ ਕਾਰਵਾਈ ਦੀ ਤਿਆਰੀ

Wednesday, Dec 18, 2024 - 09:54 AM (IST)

ਪੰਜਾਬ ਦੀ ਸਿਆਸਤ ''ਚ ਹਲਚਲ! ਇਨ੍ਹਾਂ ਆਗੂਆਂ ''ਤੇ ਕਾਰਵਾਈ ਦੀ ਤਿਆਰੀ

ਲੁਧਿਆਣਾ (ਹਿਤੇਸ਼)– ਨਗਰ ਨਿਗਮ ਚੋਣਾਂ ਦੌਰਾਨ ਟਿਕਟ ਨਾ ਮਿਲਣ ਤੋਂ ਨਾਰਾਜ਼ ਨੇਤਾਵਾਂ ਵੱਲੋਂ ਆਜ਼ਾਦ ਉਮੀਦਵਾਰ ਦੇ ਰੂਪ ’ਚ ਖੜ੍ਹੇ ਹੋਣ ਨਾਲ ਪਾਰਟੀ ਦੀ ਗੁੱਟਬਾਜ਼ੀ ਦੀ ਤਸਵੀਰ ਤਾਂ ਪਹਿਲਾਂ ਹੀ ਸਾਫ ਹੋ ਗਈ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਨੇਤਾ ਦੂਜੀਆਂ ਪਾਰਟੀਆਂ ’ਚ ਸ਼ਾਮਲ ਹੋ ਗਏ ਹਨ, ਉਥੇ ਹੁਣ ਕੁਝ ਨੇਤਾ ਆਜ਼ਾਦ ਖੜ੍ਹੇ ਹੋਣ ਦੀ ਬਜਾਏ ਅੰਦਰਖਾਤੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਮਦਦ ਕਰ ਰਹੇ ਹਨ। ਇਸ ਤਰ੍ਹਾਂ ਦੇ ਨੇਤਾਵਾਂ ’ਤੇ ਕਾਂਗਰਸ ਹਾਈਕਮਾਨ ਦੀ ਪੈਨੀ ਨਜ਼ਰ ਹੈ ਅਤੇ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ’ਚ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ, ਜਿਸ ਨੂੰ ਲੈ ਕੇ ਉਮੀਦਵਾਰਾਂ ਤੋਂ ਰਿਪੋਰਟ ਮੰਗੀ ਗਈ ਹੈ, ਜਿਸ ਦੀ ਪੁਸ਼ਟੀ ਜ਼ਿਲਾ ਪ੍ਰਧਾਨ ਸੰਜੇ ਤਲਵਾੜ ਵੱਲੋਂ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ

ਟਿਕਟਾਂ ਦੀ ਵੰਡ ਨੂੰ ਲੈ ਕੇ ਭਾਜਪਾ ’ਚ ਵੀ ਭੱਗਦੌੜ

ਨਗਰ ਨਿਗਮ ਚੋਣ ਦੌਰਾਨ ਟਿਕਟਾਂ ਦੀ ਵੰਡ ਨੂੰ ਲੈ ਕੇ ਵਿਵਾਦ ਹੋਣ ਨਾਲ ਕੋਈ ਵੀ ਪਾਰਟੀ ਅਛੂਤੀ ਨਹੀਂ ਹੈ। ਇਸ ਵਿਚ ਆਮ ਆਦਮੀ ਪਾਰਟੀ ਛੱਡ ਕਈ ਨੇਤਾ ਦੂਜੀਆਂ ਪਾਰਟੀਆਂ ’ਚ ਸ਼ਾਮਲ ਹੋ ਗਏ ਹਨ। ਕਾਂਗਰਸ ਦੇ ਹਲਕਾ ਇੰਚਾਰਜ ਈਸ਼ਵਰਜੋਤ ਚੀਮਾ ਵੱਲੋਂ ਟਿਕਟਾਂ ਦੀ ਵੰਡ ਨੂੰ ਲੈ ਕੇ ਫੇਸਬੁਕ ਲਾਈਵ ਜ਼ਰੀਏ ਬੈਂਸ ਬ੍ਰਦਰਜ਼ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਨਾਲ ਜੁੜਿਆ ਹੋਇਆ ਮਾਮਲਾ ਭਾਜਪਾ ’ਚ ਵੀ ਸਾਹਮਣੇ ਆਇਆ ਹੈ।

ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ

ਇਸ ਦੇ ਹਲਕਾ ਪੂਰਬੀ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਜਗਮੋਹਨ ਸ਼ਰਮਾ ਨੇ ਲੁਧਿਆਣਾ ਤੋਂ ਲੈ ਕੇ ਪ੍ਰਦੇਸ਼ ਤੱਕ ਦੀ ਲੀਡਰਸ਼ਿਪ ਦੇ ਖਿਲਾਫ ਜੰਮ ਕੇ ਭੜਾਸ ਕੱਢੀ ਹੈ। ਉਨ੍ਹਾਂ ਦੀ ਵੀਡੀਓ ਕਾਫੀ ਵਾਇਰਲ ਹੋ ਚੁੱਕੀ ਹੈ, ਜਿਸ ਵਿਚ ਟਿਕਟਾਂ ਦੀ ਵੰਡ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ ਅਤੇ ਹਾਈਕਮਾਨ ਤੋਂ ਇਸ ਹਾਲਤ ’ਚ ਸੁਧਾਰ ਲਿਆਉਣ ਲਈ ਦਖਲ ਦੇਣ ਦੀ ਮੰਗ ਕੀਤੀ ਗਈ ਹੈ। ਭਾਵੇਂ ਇਸ ਮੁੱਦੇ ’ਤੇ ਭਾਜਪਾ ਦੇ ਨੇਤਾਵਾਂ ਵੱਲੋਂ ਹਾਲੇ ਤੱਕ ਕੋਈ ਪ੍ਰਤੀਕਿਰਿਆ ਪ੍ਰਗਟ ਨਹੀਂ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News