ਚੰਡੀਗੜ੍ਹ ਦੇ ਮੁੱਦੇ ''ਤੇ ਗਰਮਾਈ ਪੰਜਾਬ ਦੀ ਸਿਆਸਤ, ਅਕਾਲੀ ਦਲ ਨੇ ਸੱਦ ਲਈ ਐਮਰਜੈਂਸੀ ਬੈਠਕ
Sunday, Nov 23, 2025 - 12:14 PM (IST)
ਚੰਡੀਗੜ੍ਹ : ਚੰਡੀਗੜ੍ਹ ਨੂੰ ਲੈ ਕੇ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕੇਂਦਰ ਵਲੋਂ ਲਿਆਂਦੇ ਜਾ ਰਹੇ ਸੰਵਿਧਾਨ (131ਵੇਂ ਸੋਧ) ਬਿੱਲ ਨੂੰ ਲੈ ਕੇ ਪੂਰੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਕੇਂਦਰ ਦੇ ਪੰਜਾਬ ਵਿਰੋਧੀ ਇਸ ਕਦਮ ਦੀ ਅਕਾਲੀ ਦਲ ਵਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਅਕਾਲੀ ਦਲ ਵਲੋਂ 24 ਨਵੰਬਰ ਦਿਨ ਸੋਮਵਾਰ ਨੂੰ ਦੁਪਹਿਰ 2 ਵਜੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਇਹ ਸਹੂਲਤ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ 'ਤੇ ਸਿੱਧਾ ਹਮਲਾ ਕਰਨ ਵਾਲੇ ਅਤੇ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਖ਼ਤਮ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਵਿਰੋਧੀ ਸੰਵਿਧਾਨ (131ਵੇਂ ਸੋਧ) ਬਿੱਲ ਦੇ ਖ਼ਿਲਾਫ਼ ਫ਼ੈਸਲਾਕੁੰਨ ਤਿਆਰੀ ਲਈ ਅਕਾਲੀ ਦਲ ਵਲੋਂ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ।
ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਪੰਜਾਬ ਵਿਰੋਧੀ ਸੋਧ ਬਿੱਲ ਅਤੇ ਕੇਂਦਰ ਵਲੋਂ ਫੈਡਰਲ ਢਾਂਚੇ 'ਤੇ ਕੀਤੇ ਜਾ ਰਹੇ ਸਿੱਧੇ ਹਮਲੇ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਹਰ ਪੱਧਰ 'ਤੇ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਦੁਹਰਾਉਂਦਾ ਹਾਂ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਅਟੱਲ ਹੈ ਅਤੇ ਇਸ ਲਈ ਕਿਸੇ ਕਿਮਸ ਦਾ ਕੋਈ ਸਮਝੌਤਾ ਮਨਜ਼ੂਰ ਨਹੀਂ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
