Punjab Politics: ਕਾਂਗਰਸ 'ਚ ਵਾਪਸੀ ਦੀ ਤਿਆਰੀ 'ਚ ਮਾਲਵੇ ਦਾ ਇਹ ਵੱਡਾ ਲੀਡਰ

Wednesday, Nov 13, 2024 - 11:49 AM (IST)

Punjab Politics: ਕਾਂਗਰਸ 'ਚ ਵਾਪਸੀ ਦੀ ਤਿਆਰੀ 'ਚ ਮਾਲਵੇ ਦਾ ਇਹ ਵੱਡਾ ਲੀਡਰ

ਲੁਧਿਆਣਾ (ਮੁੱਲਾਂਪੁਰੀ)- ਮਾਲਵੇ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਰਹੇ ਦਲਵੀਰ ਸਿੰਘ ਗੋਲਡੀ ਤਕਰੀਬਨ 6 ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ’ਚ ਕਾਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ’ਚ ਸ਼ਾਮਲ ਹੋ ਗਏ ਸੀ। ਹੁਣ ਉਹ ਜਲਦ ਹੀ ਕਾਂਗਰਸ ਪਾਰਟੀ ’ਚ ਘਰ ਵਾਪਸੀ ਕਰਨ ਦੀ ਤਿਆਰੀ ਵਿਚ ਹਨ। ਪਤਾ ਲੱਗਾ ਹੈ ਕਿ ਗਿੱਦੜਬਾਹੇ ਤੋਂ ਕਾਂਗਰਸੀ ਉਮੀਦਵਾਰ ਬੀਬੀ ਅੰਮ੍ਰਿਤਾ ਵੜਿੰਗ ਦੇ ਚੋਣ ਪ੍ਰਚਾਰ ’ਚ ਉਨ੍ਹਾਂ ਦੇ ਪਤੀ ਰਾਜਾ ਵੜਿੰਗ ਨਾਲ ਗੋਲਡੀ ਨੇ ਕਾਂਗਰਸ ਦੇ ਹੱਕ ’ਚ ਪ੍ਰਚਾਰ ਸ਼ੁਰੂ ਕਰ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ PRTC ਬੱਸ ਦੀ ਹੋਈ ਜ਼ਬਰਦਸਤ ਟੱਕਰ

ਦਲਵੀਰ ਸਿੰਘ ਗੋਲਡੀ ਅੱਜ ਜਾਂ ਭਲਕੇ ਕਾਂਗਰਸ ਦਾ ਮੁੜ ਹਿੱਸਾ ਬਣ ਸਕਦੇ ਹਨ। ਬੀਤੇ ਦਿਨੀਂ ਉਨ੍ਹਾਂ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਤੋਂ ਇਲਾਵਾ ਸੰਗਰੂਰ ਤੋਂ ਲੋਕ ਸਭਾ ਚੋਣਾਂ ਲੜੇ ਸੁਖਪਾਲ ਸਿੰਘ ਖਹਿਰਾ ਨਾਲ ਵੀ ਉਹ ਚੰਡੀਗੜ੍ਹ ਯੂਨੀਵਰਸਿਟੀ ਦੇ ਮੁੱਦੇ ’ਤੇ ਨਾਲ ਖੜ੍ਹੇ ਤੇ ਗੱਲਬਾਤ ਕਰਦੇ ਦਿਖਾਈ ਦਿੱਤੇ ਸਨ। ਹੁਣ ਉਸ ਦੀ ਘਰ ਵਾਪਸੀ ਦੀ ਕਿਸੇ ਵੇਲੇ ਖ਼ਬਰ ਆ ਸਕਦੀ ਹੈ। ਦੱਸ ਦਈਏ ਕਿ ਲੋਕ ਸਭਾ ਚੋਣਾਂ ਵਿਚ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ! ਜਾਣੋ ਆਉਣ ਵਾਲੇ ਦਿਨਾਂ ਲਈ ਕੀ ਹੈ ਭਵਿੱਖਬਾਣੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News