ਪੰਜਾਬ ''ਚ ਵੱਡੀ ਸਿਆਸੀ ਹਲਚਲ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ

Friday, Aug 14, 2026 - 08:27 PM (IST)

ਪੰਜਾਬ ''ਚ ਵੱਡੀ ਸਿਆਸੀ ਹਲਚਲ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ

ਲੁਧਿਆਣਾ (ਹਿਤੇਸ਼): 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 4 ਲੀਡਰਾਂ ਨੂੰ ਪਾਰਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਰਟੀ ਦੇ ਸਕੱਤਰ ਪ੍ਰਗਟ ਸਿੰਘ ਮੀਆਵਿੰਡ ਵੱਲੋਂ ਜਾਰੀ ਪੱਤਰ ਮੁਤਾਬਕ, ਪਾਰਟੀ ਦੇ ਫਿਰੋਜ਼ਪੁਰ ਤੋਂ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਮਠਾੜੂ, ਫਿਰੋਜ਼ਪੁਰ ਤੋਂ ਜ਼ਿਲ੍ਹਾ ਸਕੱਤਰ ਹਰਦਾਸਾ ਸਿੰਘ, ਕਪੂਰਥਲਾ ਤੋਂ ਜ਼ਿਲ੍ਹਾ ਕਮੇਟੀ ਮੈਂਬਰ ਡਾ. ਸੁਖਚੈਨ ਸਿੰਘ ਅਤੇ ਆਈ. ਟੀ. ਸੈੱਲ ਦੇ ਮੈਂਬਰ ਦਿਲਬਾਗ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ 5 ਸਾਲ ਲਈ ਬਰਖ਼ਾਸਤ ਕਰ ਦਿੱਤਾ ਗਿਆ ਹੈ। 

PunjabKesari

ਇਨ੍ਹਾਂ ਸਾਰੇ ਆਗੂਆਂ 'ਤੇ ਪਾਰਟੀ ਦੇ ਸੰਵਿਧਾਨ, ਅਨੁਸ਼ਾਨਸ ਤੇ ਨੀਤੀਆਂ ਦੇ ਉਲਟ ਗਤੀਵਿਧੀਆਂ ਕਰਨ, ਪਾਰਟੀ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਪਾਰਟੀ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਚਿੱਠੀ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਬਰਖ਼ਾਸਤ ਕੀਤੇ ਗਏ ਵਿਅਕਤੀ ਪਾਰਟੀ ਦੇ ਕਿਸੇ ਵੀ ਅਹੁਦੇ, ਗਤੀਵਿਧੀ ਜਾਂ ਪ੍ਰੋਗਰਾਮ ਵਿਚ ਪਾਰਟੀ ਦੇ ਨੁਮਾਇੰਦੇ ਵਜੋਂ ਸ਼ਾਮਲ ਨਹੀਂ ਹੋ ਸਕਣਗੇ। 
 


author

Anmol Tagra

Content Editor

Related News