ਪੰਜਾਬ ਦੀ ਸਿਆਸਤ ''ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ ''ਅਕਾਲੀ ਦਲ ਵਾਰਿਸ ਪੰਜਾਬ ਦੇ'' ਤੋਂ ਦਿੱਤਾ ਅਸਤੀਫ਼ਾ

Sunday, Sep 27, 2026 - 06:32 PM (IST)

ਪੰਜਾਬ ਦੀ ਸਿਆਸਤ ''ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ ''ਅਕਾਲੀ ਦਲ ਵਾਰਿਸ ਪੰਜਾਬ ਦੇ'' ਤੋਂ ਦਿੱਤਾ ਅਸਤੀਫ਼ਾ

ਲੁਧਿਆਣਾ (ਵੈੱਬ ਡੈਸਕ): ਈ.ਡੀ. ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਅੱਜ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ 22 ਸਤੰਬਰ ਨੂੰ ਹੀ ਇਸ ਪਾਰਟੀ ਵਿਚ ਸ਼ਾਮਲ ਹੋਏ ਸਨ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਉਨ੍ਹਾਂ ਦਾ ਪਾਰਟੀ ਵਿਚ ਸੁਆਗਤ ਕੀਤਾ ਸੀ। ਪਾਰਟੀ ਵਿਚ ਸ਼ਾਮਲ ਹੋਣ ਤੋਂ 5 ਦਿਨ ਬਾਅਦ ਅੱਜ ਅਚਾਨਕ ਹੀ ਸੋਸ਼ਲ ਮੀਡੀਆ ਰਾਹੀਂ ਪਾਰਟੀ ਤੋਂ ਵੱਖਰੇ ਹੋਣ ਦਾ ਐਲਾਨ ਕਰ ਦਿੱਤਾ। 

ਨਿਰੰਜਨ ਸਿੰਘ ਨੇ ਪਾਰਟੀ ਛੱਡਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿਚ ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਆਪਣਾ ਸਮਰਥਨ ਦਿੱਤਾ ਸੀ। ਪਰ ਕੁਝ ਅਜਿਹੇ ਮੁੱਦਿਆਂ ’ਤੇ ਉਨ੍ਹਾਂ ਦੇ ਮਤਭੇਦ ਹਨ, ਜੋ ਉਨ੍ਹਾਂ ਲਈ ਗੈਰ-ਸਮਝੌਤਾਯੋਗ ਹਨ। ਨਿਰੰਜਨ ਸਿੰਘ ਨੇ ਇਹ ਵੀ ਆਖ਼ਿਆ ਹੈ ਕਿ ਜਨਤਕ ਜੀਵਨ ਵਿਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ। 

ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ, "ਮੈਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਆਪਣੇ ਆਪ ਨੂੰ ਅਲੱਗ ਕਰਦਾ ਹਾਂ। ਮੈਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਆਪਣਾ ਸਮਰਥਨ ਦਿੱਤਾ ਸੀ। ਪਰ ਕੁਝ ਅਜਿਹੇ ਮੁੱਦਿਆਂ ’ਤੇ ਮੇਰੇ ਮਤਭੇਦ ਹਨ ਜੋ ਮੇਰੇ ਲਈ ਗੈਰ-ਸਮਝੌਤਾਯੋਗ ਹਨ। ਜਨਤਕ ਜੀਵਨ ਵਿਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ। ਮੈਂ ਉਨ੍ਹਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।"


author

Anmol Tagra

Content Editor

Related News