ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਦਾ ਕੇਂਦਰ ਬਣਿਆ ਰੱਖੜ ਪੁੰਨਿਆ ਜੋੜ ਮੇਲਾ

Friday, Aug 28, 2026 - 02:23 PM (IST)

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਦਾ ਕੇਂਦਰ ਬਣਿਆ ਰੱਖੜ ਪੁੰਨਿਆ ਜੋੜ ਮੇਲਾ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਵਾਰ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਤਿਹਾਸਕ ‘ਰੱਖੜ ਪੁੰਨਿਆ ਜੋੜ ਮੇਲਾ’ ਸਿਆਸਤ ਦਾ ਕੇਂਦਰ ਬਣ ਗਿਆ ਹੈ। ਅੱਜ ਰੱਖੜ ਪੁੰਨਿਆ ਮੌਕੇ ਸੂਬੇ ਦੀਆਂ ਸਾਰੀਆਂ ਹੀ ਮੁੱਖ ਸਿਆਸੀ ਧਿਰਾਂ ਵੱਲੋਂ ਕਾਨਫ਼ਰੰਸਾਂ ਕੀਤੀਆਂ ਜਾ ਰਹੀਆਂ ਹਨ। ਇੱਕੋ ਦਿਨ ਤੇ ਇੱਕੋ ਸਮੇਂ 'ਤੇ ਹੋਣ ਵਾਲੀਆਂ ਇਹ ਕਾਨਫ਼ਰੰਸਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਹੀ ਸ਼ਕਤੀ ਪ੍ਰਦਰਸ਼ਨ ਦਾ ਮੰਚ ਬਣ ਗਈਆਂ ਹਨ। 

ਦਿਲਚਸਪ ਗੱਲ ਇਹ ਹੈ ਕਿ ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦੀਆਂ ਚਰਚਾਵਾਂ ਚੱਲ ਰਹੀਆਂ ਹਨ, ਇਸ ਦੇ ਬਾਵਜੂਦ ਦੋਹਾਂ ਪਾਰਟੀਆਂ ਵੱਲੋਂ ਵੱਖੋ-ਵੱਖਰੀਆਂ ਸਟੇਜਾਂ ਲਗਾਈਆਂ ਗਈਆਂ ਹਨ। ਭਾਰਤੀ ਜਨਤਾ ਪਾਰਟੀ ਦੀ ਕਾਨਫ਼ਰੰਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹੋਰ ਕਈ ਵੱਡੇ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ। ਇਸੇ ਤਰ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਬਾਬਾ ਬਕਾਲਾ ਵਿਖੇ 'ਪੰਥਕ ਕਾਨਫ਼ਰੰਸ' ਕੀਤੀ ਜਾ ਰਹੀ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਵੀ ਰਈਆ ਅਨਾਜ ਮੰਡੀ ਵਿਖੇ ਸਮਾਗਮ ਕਰਵਾਇਆ ਗਿਆ। 


author

Anmol Tagra

Content Editor

Related News