ਪੰਜਾਬ ਦੀ ਸਿਆਸਤ ''ਚ ਹਲਚਲ! ਸ਼੍ਰੋਮਣੀ ਅਕਾਲੀ ਦਲ ਵੱਲੋਂ ''ਆਪ'' ਤੇ ਕਾਂਗਰਸ ਨੂੰ ਵੱਡਾ ਝਟਕਾ
Wednesday, Mar 04, 2026 - 12:47 PM (IST)
ਪਠਾਨਕੋਟ (ਸ਼ਾਰਦਾ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਹਲਚਲ ਤੇਜ਼ ਹੋਣ ਲੱਗ ਪਈ ਹੈ। ਸ਼੍ਰੋਮਣੀ ਅਕਾਲੀ ਦਲ ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਪਠਾਨਕੋਟ ’ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਇਨ੍ਹਾਂ ਪਾਰਟੀਆਂ ਦੇ ਕਈ ਅਹੁਦੇਦਾਰ ਅਤੇ ਸਾਬਕਾ ਸਰਪੰਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਸ਼ਾਮਲ ਹੋ ਗਏ।
ਇਸ ਮੌਕੇ ਪਾਰਟੀ ਪ੍ਰਧਾਨ ਬਾਦਲ ਨੇ ਇਨ੍ਹਾਂ ਆਗੂਆਂ ਨੂੰ ਸਿਰੋਪਾਓ ਭੇਟ ਕਰ ਕੇ ਪਾਰਟੀ ’ਚ ਜੀ ਆਇਆਂ ਨੂੰ ਕਿਹਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ’ਚ ਆਉਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਸਿਆਸੀ ਤਬਦੀਲੀ ਦੀ ਸਮੀਖਿਆ ਕਰਦਿਆਂ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਦੱਸਿਆ ਕਿ ਸ਼ਾਮਲ ਹੋਣ ਵਾਲਿਆਂ ’ਚ ‘ਆਪ’ ਦੇ ਮਨਵਾਲ ਪ੍ਰਭਾਰੀ ਸੰਜੀਵ ਕੁਮਾਰ ਅਤੇ ਸੁਲਿੰਦਰ ਕੁਮਾਰ ਸ਼ਿੰਦਾ ਸੈਣੀ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ।
ਇਨ੍ਹਾਂ ਤੋਂ ਇਲਾਵਾ ਕੁਲਦੀਪ ਸਿੰਘ ਸਾਬਕਾ ਸਰਪੰਚ, ਭਾਗ ਸਿੰਘ ਸਾਬਕਾ ਸਰਪੰਚ, ਰਮਨ ਕੁਮਾਰ ਸਾਬਕਾ ਸਰਪੰਚ, ਜਗੀਰ ਸਿੰਘ ਸਾਬਕਾ ਸਰਪੰਚ, ਸੁਲਿੰਦਰ ਸਿੰਘ ਸੈਣੀ ਸਾਬਕਾ ਸਰਪੰਚ, ਸਰਪੰਚ ਜੋਗਿੰਦਰ ਪਾਲ, ਸਰਪੰਚ ਤੇਜਿੰਦਰ ਕੁਮਾਰ ਸੈਣੀ, ਸਰਪੰਚ ਸੁਰਿੰਦਰ ਸਿੰਘ ਪਠਾਣੀਆ, ਸਰਪੰਚ ਯੁਵਰਾਜ ਸਿੰਘ, ਸਰਪੰਚ ਮਹੇਸ਼ ਕੁਮਾਰ, ਸਾਬਕਾ ਕੌਂਸਲਰ ਪਰਮੋਦ ਸਿੰਘ, ਕੰਵਰ ਸਿੰਘ ਪਠਾਣੀਆ ਵਾਈਸ ਪ੍ਰਧਾਨ ਅਤੇ ਕਈ ਪੰਚਾਇਤ ਮੈਂਬਰ ਵੀ ਅਕਾਲੀ ਦਲ ’ਚ ਸ਼ਾਮਲ ਹੋਏ।
ਇਸ ਮੌਕੇ ਜ਼ਿਲ੍ਹਾ ਅਬਜ਼ਰਵਰ ਗੁਰਬਚਨ ਸਿੰਘ ਬਬੇਹਾਲੀ, ਹਲਕਾ ਇੰਚਾਰਜ ਸੁਰਿੰਦਰ ਸਿੰਘ ਕੰਵਰ ਮਿੰਟੂ, ਭੋਆ ਹਲਕਾ ਇੰਚਾਰਜ ਰਵੀ ਮੋਹਨ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ, ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ, ਮੀਤ ਪ੍ਰਧਾਨ ਪੰਜਾਬ ਟਰਾਂਸਪੋਰਟ ਵਿੰਗ ਗੁਰਮੀਤ ਸਿੰਘ ਕਾਹਲੋ ਅਤੇ ਅਨਹਦ ਪ੍ਰਭਾਕਰ ਆਦਿ ਹਾਜ਼ਰ ਸਨ।
