ਪੰਜਾਬ ਦੀ ਸਿਆਸਤ ''ਚ ਹਲਚਲ! ਬਦਲ ਸਕਦੇ ਨੇ ਸਿਆਸੀ ਸਮੀਕਰਨ

Sunday, Jul 27, 2025 - 05:38 PM (IST)

ਪੰਜਾਬ ਦੀ ਸਿਆਸਤ ''ਚ ਹਲਚਲ! ਬਦਲ ਸਕਦੇ ਨੇ ਸਿਆਸੀ ਸਮੀਕਰਨ

ਫਾਜ਼ਿਲਕਾ (ਸੁਨੀਲ ਨਾਗਪਾਲ): ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਤੇ ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ ਨੇ ਵੀ ਅਕਾਲੀ-ਭਾਜਪਾ ਗੱਠਜੋੜ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਆਮ ਲੋਕਾਂ ਦੀ ਆਵਾਜ਼ ਹੈ ਕਿ ਜੇਕਰ ਭਾਜਪਾ ਅਤੇ ਅਕਾਲੀ ਦਲ ਇਕੱਠੇ ਹੋ ਜਾਂਦੇ ਹਨ ਤਾਂ ਪੰਜਾਬ ਵਿਚ ਸਰਕਾਰ ਬਣ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਵਿਆਹਾਂ 'ਤੇ ਲੱਗੀ ਪਾਬੰਦੀ! 18+ ਹੋਣ 'ਤੇ ਵੀ ਮੁੰਡੇ-ਕੁੜੀ ਖ਼ਿਲਾਫ਼ ਹੋਵੇਗੀ ਕਾਰਵਾਈ

ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਚਰਚਾ ਮੁੜ ਤੋਂ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਤਾਂ ਇਸ ਬਾਰੇ ਖੁੱਲ੍ਹ ਕੇ ਕੋਈ ਬਿਆਨ ਨਹੀਂ ਦਿੱਤਾ, ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਈ ਵਾਰ ਖੁੱਲ੍ਹ ਕੇ ਇਸ ਗੱਠਜੋੜ ਦੀ ਹਮਾਇਤ ਕਰ ਚੁੱਕੇ ਹਨ। ਹਾਲਾਂਕਿ ਕਈ ਭਾਜਪਾ ਆਗੂ ਇਸ ਗੱਠਜੋੜ ਤੋਂ ਪਾਸਾ ਵੀ ਵੱਟ ਰਹੇ ਹਨ।

ਹੁਣ ਇਸ ਬਾਰੇ ਫਾਜ਼ਿਲਕਾ ਤੋਂ ਸਾਬਕਾ ਭਾਜਪਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਜਪਾ-ਅਕਾਲੀ ਦਲ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਦੀ ਆਵਾਜ਼ ਹੈ ਕਿ ਜੇਕਰ ਭਾਜਪਾ ਅਤੇ ਅਕਾਲੀ ਦਲ ਇਕੱਠੇ ਹੋ ਜਾਂਦੇ ਹਨ ਤਾਂ ਪੰਜਾਬ ਵਿਚ ਸਰਕਾਰ ਬਣ ਸਕਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਗਠਜੋੜ ਬਣਾਉਣਾ ਉਨ੍ਹਾਂ ਦੇ ਹੱਥ ਵਿਚ ਨਹੀਂ ਹੈ, ਇਹ ਪਾਰਟੀ ਹਾਈਕਮਾਂਡ ਦਾ ਫ਼ੈਸਲਾ ਹੈ। ਜੇਕਰ ਪਾਰਟੀ ਦਾ ਹੁਕਮ ਆਉਂਦਾ ਹੈ ਕਿ ਸਾਨੂੰ ਇਕੱਠੇ ਚੋਣਾਂ ਲੜਨੀਆਂ ਪੈਣਗੀਆਂ, ਤਾਂ ਉਹ ਇਕੱਠੇ ਚੋਣਾਂ ਲੜਨਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਭਾਜਪਾ ਨੇਤਾ ਸੁਰਜੀਤ ਜਿਆਣੀ ਨੇ ਕਿਹਾ ਕਿ ਗਠਜੋੜ ਉੱਚ ਪਾਰਟੀ ਪੱਧਰ 'ਤੇ ਹੀ ਹੋ ਸਕਦਾ ਹੈ। ਇਸ ਲਈ, ਜੇਕਰ ਉਨ੍ਹਾਂ ਨੂੰ ਇਕੱਠਿਆਂ ਚੋਣ ਲੜਣ ਦਾ ਹੁਕਮ ਆਉਂਦਾ ਹੈ ਤਾਂ ਉਹ ਰਲ਼ ਕੇ ਚੋਣਾਂ ਲੜਣਗੇ ਤੇ ਜੇ ਵੱਖਰੇ ਤੌਰ 'ਤੇ ਚੋਣਾਂ ਲੜਨ ਲਈ ਹੁਕਮ ਆਵੇ ਤਾਂ ਵੱਖਰੇ ਲੜਣਗੇ। ਪਰ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦੀ ਆਵਾਜ਼ ਹੈ ਕਿ ਜੇਕਰ ਪੰਜਾਬ ਵਿਚ ਭਾਜਪਾ ਅਤੇ ਅਕਾਲੀ ਦਲ ਇੱਕਜੁੱਟ ਹੋ ਜਾਂਦੇ ਹਨ ਤਾਂ ਪੰਜਾਬ ਵਿਚ ਭਾਜਪਾ-ਅਕਾਲੀ ਦਲ ਦੀ ਸਰਕਾਰ ਬਣ ਸਕਦੀ ਹੈ। ਸੁਰਜੀਤ ਜਿਆਣੀ ਦਾ ਇਹ ਬਿਆਨ ਗੱਠਜੋੜ ਵੱਲ ਇਸ਼ਾਰਾ ਕਰ ਰਿਹਾ ਹੈ। ਇਸ ਨਾਲ ਇਕ ਵਾਰ ਫ਼ਿਰ ਸੂਬੇ ਦੀ ਸਿਆਸਤ ਵਿਚ ਹਲਚਲ ਮੱਚ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News