ਪ੍ਰੋ. ਮਰਵਾਹਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
Sunday, Jul 22, 2018 - 07:34 AM (IST)

ਪਟਿਆਲਾ/ਰੱਖੜਾ (ਰਾਣਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ 25ਵੇਂ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਪ੍ਰੋ. ਸਤਵਿੰਦਰ ਸਿੰਘ ਮਰਵਾਹਾ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪ੍ਰੋ. ਸਤਵਿੰਦਰ ਸਿੰਘ ਮਰਵਾਹਾ ਉਹ ਪਹਿਲੇ ਵਿਗਿਆਨੀ ਹਨ ਜਿਨ੍ਹਾਂ ਨੂੰ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਚੇਅਰਮੈਨ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ। ਪ੍ਰੋ. ਮਰਵਾਹਾ ਨੇ ਅੱਜ ਬੋਰਡ ਦੇ ਅਫਸਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਇਹ ਹੰਭਲਾ ਮਾਰਨਾ ਪਵੇਗਾ ਤਾਂ ਕਿ ਪੰਜਾਬ ਨੂੰ ਹਰਾ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੰਗਲਾ ਪੰਜਾਬ ਬਣਾਇਆ ਜਾ ਸਕੇ ।