ਤਰਨਤਾਰਨ ਸਣੇ ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਲੱਗੇਗਾ 6 ਤੋਂ 7 ਘੰਟੇ ਲੰਬਾ Power Cut
Wednesday, Jan 07, 2026 - 08:29 PM (IST)
ਤਰਨਤਾਰਨ (ਆਹਲੂਵਾਲੀਆ) :132 ਕੇ.ਵੀ.ਏ ਤਰਨਤਾਰਨ ਤੋਂ ਚੱਲਦੇ 11 ਕੇ.ਵੀ. ਸਿਟੀ 1 ਸਿਟੀ 4 ਅਤੇ 6 ਤਰਨਤਾਰਨ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਕਰਕੇ ਮਿਤੀ 08 ਜਨਵਰੀ ਦਿਨ ਵੀਰਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਕਾਜੀਕੋਟ ਰੋਡ, ਚੰਦਰ ਕਾਲੋਨੀ, ਸਰਹਾਲੀ ਰੋਡ ਸੰਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੀਨਿਉ ਗੁਰੂ ਅਰਜਨ ਦੇਵ ਕਲੋਨੀ, ਸਰਦਾਰ ਇਨਕਲੇਵ ਗੁਰਬਖਸ਼ ਕਾਲੋਨੀ, ਛੋਟਾ ਕਾਜੀਕੋਟ, ਪੱਡਾ ਕਾਲੋਨੀ, ਕੋਹੜ ਅਹਾਤਾ, ਗਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਜੈ ਦੀਪ ਕਾਲੋਨੀ, ਦੀਪ ਐਵੀਨਿਊ, ਫਤਿਹ ਚੱਕ ਗੁਰੂ ਤੇਗ ਬਹਾਦਰ ਨਗਰ, ਸ੍ਰੀ ਗੁਰੂ ਤੇਗ ਬਹਾਦਰ ਨਗਰ ਫੇਜ਼ 2 ਅਤੇ ਨਿਊ ਦੀਪ ਐਵੀਨਿਊ ਤਰਨਤਾਰਨ ਆਦਿ ਏਰੀਏ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫਸਰ ਸ਼ਹਿਰੀ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਢਿੱਲੋਂ ਜੇ.ਈ. ਇੰਜੀ.ਮਨਜੀਤ ਸਿੰਘ ਜੇ.ਈ ਨੇ ਦਿੱਤੀ।
ਨੂਰਪੁਰਬੇਦੀ (ਸੰਜੀਵ ਭੰਡਾਰੀ) : ਵਧੀਕ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰਕਾਮ ਲਿਮਟਿਡ ਉਪ ਦਫਤਰ ਤਖਤਗੜ੍ਹ ਕੁਲਵਿੰਦਰ ਸਿੰਘ ਨੇ ਜਾਰੀ ਕੀਤੇ ਇਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਜਨਵਰੀ ਨੂੰ ਪਿੰਡ ਟਿੱਬਾ ਟੱਪਰੀਆਂ ਦੇ 11 ਕੇ.ਵੀ. ਫ਼ੀਡਰ ਅਧੀਨ ਪੈਂਦੇ ਅਬਿਆਣਾ, ਨੰਗਲ, ਮਾਧੋਪੁਰ, ਦਹੀਰਪੁਰ, ਬਟਾਰਲਾ, ਹਰੀਪੁਰ, ਫੂਲੜੇ, ਖਟਾਣਾ, ਟਿੱਬਾ ਟੱਪਰੀਆਂ, ਖੱਡ ਬਠਲੌਰ, ਰਾਜਗਿਰੀ ਅਤੇ ਨੀਲੀ ਰਾਜਗਿਰੀ ਆਦਿ ਪਿੰਡਾਂ ਦੀਆਂ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰੱਖੀ ਜਾਵੇਗੀ ਪਰ ਉਪਰੋਕਤ ਪਿੰਡਾਂ ਦੀ ਘਰਾਂ ਦੀ ਸਪਲਾਈ ਆਮ ਵਾਂਗ ਚੱਲਦੀ ਰਹੇਗੀ। ਇਸ ਦੇ ਨਾਲ ਹੀ ਸਿਰਫ ਖਟਾਣਾ, ਟਿੱਬਾ ਟੱਪਰੀਆਂ ਅਤੇ ਕੁਝ ਹੋਰ ਪਿੰਡਾਂ ਦੀ ਘਰੇਲੂ ਬਿਜਲੀ ਸਪਲਾਈ ਬੰਦ ਰਹੇਗੀ। ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ ਜਿਸ ਕਰ ਕੇ ਖਪਤਕਾਰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰ ਕੇ ਰੱਖਣ।
ਮਾਹਿਲਪੁਰ (ਜਸਵੀਰ) : ਉੱਪ-ਮੰਡਲ ਅਫਸਰ ਪਾਲਦੀ (ਕੋਟ ਫਤੂਹੀ) ਵਲੋਂ ਦਿੱਤੀ ਗਈ ਸੂਚਨਾ ਅਨੁਸਾਰ 8 ਜਨਵਰੀ ਨੂੰ 220 ਕੇ. ਵੀ. ਸਬ ਸਟੇਸ਼ਨ ਕੋਟ ਫਤੂਹੀ ਤੋਂ ਚੱਲਦੇ 11 ਕੇ. ਵੀ. ਖੜੌਦੀ ਫੀਡਰ ਦੀ ਜ਼ਰੂਰੀ ਮੁਰੰਮਤ ਲਈ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਇਸ ਨਾਲ ਪਿੰਡ ਹਕੂਮਤਪੁਰ, ਖੜੌਦੀ, ਪਾਲਦੀ, ਖੇੜਾ ਨੰਗਲ ਆਦਿ ਪਿੰਡਾਂ ਦੀ ਬਿਜਲੀ ਸਪਾਈ ਪ੍ਰਭਾਵਿਤ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
