ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power Cut
Monday, Feb 02, 2026 - 06:58 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਮੰਗਲਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਅਤੇ ਮੇਨਟੀਨੈਂਸ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ
ਨੂਰਪੁਰਬੇਦੀ ਵਿਖੇ ਇਹ ਇਲਾਕੇ ਹੋਣਗੇ ਪ੍ਰਭਾਵਿਤ
ਨੂਰਪੁਰਬੇਦੀ (ਸੰਜੀਵ ਭੰਡਾਰੀ)-ਵਧੀਕ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰਕਾਮ ਲਿਮਿਟਿਡ ਉੱਪ ਦਫ਼ਤਰ ਤਖ਼ਤਗੜ੍ਹ ਕੁਲਵਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਅਤੇ ਦਰੱਖ਼ਤਾਂ ਦੀ ਕਟਾਈ ਨੂੰ ਲੈ ਕੇ 11 ਕੇ. ਵੀ. ਝਾਂਡੀਆਂ ਫੀਡਰ ਅਧੀਨ ਪੈਂਦੇ ਧਮਾਣਾ, ਗਰੇਵਾਲ, ਨੋਧੇਮਾਜਰਾ, ਨੀਲੀ ਰਾਜਗਿਰੀ, ਗੋਲੂਮਾਜਰਾ, ਜਟਵਾੜ, ਝਾਂਡੀਆਂ ਕਲਾਂ, ਝਾਂਡੀਆਂ ਖੁਰਦ, ਟਿੱਬਾ ਨੰਗਲ, ਬਾਲੇਵਾਲ ਅਤੇ ਬਾਹਮਣ ਮਾਜਰਾ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਜਿਸ ਦੇ ਚੱਲਦਿਆਂ 3 ਫਰਵਰੀ (ਮੰਗਲਵਾਰ) ਨੂੰ ਉਕਤ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 10 ਤੋਂ ਲੈ ਕੇ ਸ਼ਾਮ 4 ਵਜੇ ਤੱਕ ਬੰਦ ਰੱਖੀ ਜਾਵੇਗੀ। ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ। ਜਿਸ ਕਰ ਕੇ ਖਪਤਕਾਰ ਆਪਣੀ ਜ਼ਰੂਰਤ ਮੁਤਾਬਕ ਬਿਜਲੀ ਦਾ ਬਦਲਵਾਂ ਪ੍ਰਬੰਧ ਕਰਕੇ ਰੱਖਣ।
ਇਹ ਵੀ ਪੜ੍ਹੋ: ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ ਕੌਰ ਨੇ ਦੱਸੀ ਵਜ੍ਹਾ
ਤਰਨਤਾਰਨ ਵਿਖੇ ਬਿਜਲੀ ਬੰਦ ਰਹੇਗੀ
ਤਰਨਤਾਰਨ (ਆਹਲੂਵਾਲੀਆ)-132 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ 11 ਕੇ. ਵੀ. ਸਿਟੀ 1 ਅਤੇ ਸਿਟੀ 6 ਦੀ ਬਿਜਲੀ ਸਪਲਾਈ ਇਨ੍ਹਾਂ ਫੀਡਰਾਂ ਨੂੰ ਬਾਈਫਰਕੇਸ਼ਨ ਕਰਨ ਕਰਕੇ 03 ਫਰਵਰੀ ਮੰਗਲਵਾਰ, 05 ਫਰਵਰੀ ਵੀਰਵਾਰ ਅਤੇ 07.02.2026 ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਮੁਹੱਲਾ ਭਾਗ ਸ਼ਾਹ, ਨਵਾਂ ਬਾਜ਼ਾਰ, ਤਹਿਸੀਲ ਬਾਜ਼ਾਰ, ਪੈਟਰੋਲ ਪੰਪ ਵਾਲੀ ਗਲੀ, ਗਲੀ ਇੰਦਰ ਸਿੰਘ ਵਾਲੀ ਸਰਹਾਲੀ ਰੋਡ, ਕਾਜੀਕੋਟ ਰੋਡ, ਛੋਟਾ ਕਾਜੀਕੋਟ, ਚੰਦਰ ਕਾਲੋਨੀ, ਤਹਿਸੀਲ ਬਾਜ਼ਾਰ, ਮੁਹੱਲਾ ਜੱਸੇ ਵਾਲਾ, ਸਰਕੂਲਰ ਰੋਡ, ਪਾਰਕ ਐਵਿਨਿਊ, ਜੈ ਦੀਪ ਐਵੀਨਿਊ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ ਨੂਰਦੀ ਰੋਡ, ਪਲਾਸੌਰ ਰੋਡ, ਮੁਹੱਲਾ ਟਾਂਕ ਛੱਤਰੀ ਆਦਿ ਏਰੀਏ ਬੰਦ ਰਹਿਣਗੇ। ਇਹ ਸੂਚਨਾ ਇੰਜੀਨੀਅਰ ਨਰਿੰਦਰ ਸਿੰਘ ਉੱਪ ਮੰਡਲ ਪਾਵਰਕਾਮ ਸ਼ਹਿਰੀ ਤਰਨਤਾਰਨ ਇੰਜੀ. ਮਨਜੀਤ ਸਿੰਘ ਜੇ. ਈ. ਵੱਲੋਂ ਦਿੱਤੀ ਗਈ।
ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ ਜਦੋਂ ਖੁੱਲ੍ਹੇਗਾ ਵਾਹਘਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
