ਸ਼ਾਕਿਆ ਸਮਾਜ ਨੂੰ ਕਾਂਗਰਸ ’ਚ ਮਿਲੇਗਾ ਪੂਰਾ ਮਾਣ-ਸਤਿਕਾਰ : ਜਾਖੜ
Sunday, Mar 07, 2021 - 12:49 PM (IST)
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸ਼ਾਕਿਆ ਸਮਾਜ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਮਾਜ ਦੀਆਂ ਮੰਗਾਂ ਪੰਜਾਬ ਸਰਕਾਰ ਰਾਹੀਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਗੱਲ ਸ਼ਾਕਿਆ ਸਮਾਜ ਦੇ ਇਕ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਵਫ਼ਦ ਨੂੰ ਭਰੋਸਾ ਦਿੰਦਿਆਂ ਕਹੀ। ਇਹ ਵਫਦ ਸਮਾਜ ਦੀਆਂ ਵੱਖ-ਵੱਖ ਮੰਗਾਂ ਸਬੰਧੀ ਅੱਜ ਇਥੇ ਸੂਬਾ ਕਾਂਗਰਸ ਪ੍ਰਧਾਨ ਨੂੰ ਮਿਲਿਆ ਸੀ। ਸੂਬਾ ਕਾਂਗਰਸ ਪ੍ਰਧਾਨ ਨੂੰ ਮਿਲਣ ਪੁੱਜੇ ਵਫ਼ਦ ਵਿਚ ਮਾਸਟਰ ਰਾਮ ਚੰਦ, ਸਤਿਆਵਾਨ ਸ਼ਾਕਿਆ ਐੱਮ. ਸੀ., ਗੋਪੀ ਰਾਮ ਸਰਪੰਚ, ਰਾਜ ਕੁਮਾਰ, ਪ੍ਰਦੀਪ ਸਿੰਘ, ਆਸ਼ੀਸ਼ ਕੁਮਾਰ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ: ਜਲੰਧਰ ’ਚ ਹੋਏ ਟਿੰਕੂ ਕਤਲ ਮਾਮਲੇ ’ਚ ਸਾਹਮਣੇ ਆਈਆਂ ਵੱਡੀਆਂ ਗੱਲਾਂ, ਬੇਖ਼ੌਫ ਹਮਲਾਵਰ ਬੋਲੇ ‘ਲੈ ਲਿਆ ਬਦਲਾ’
ਵਫ਼ਦ ਵੱਲੋਂ ਬੁੱਧ ਜਯੰਤੀ ਮੌਕੇ ਮਿਤੀ 26 ਮਈ, 2021 ਨੂੰ ਸਰਕਾਰੀ ਛੁੱਟੀ ਐਲਾਨ ਕਰਨ, ਪੰਜਾਬ ਦੀ ਕਿਸੇ ਯੂਨੀਵਰਸਿਟੀ ਵਿਚ ਮਹਾਤਮਾ ਬੁੱਧ ਦੇ ਨਾਂ ’ਤੇ ਚੇਅਰ ਸਥਾਪਿਤ ਕਰਨ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀਆਂ ਵਿਚ ਸ਼ਾਕਿਆ ਸਮਾਜ ਦੇ ਲੋਕਾਂ ਨੂੰ ਨੁਮਾਇੰਦਗੀ ਦੇਣ ਅਤੇ ਕਾਂਗਰਸ ਪਾਰਟੀ ਵਿਚ ਸ਼ਾਕਿਆ ਸਮਾਜ ਨੂੰ ਪ੍ਰਤੀਨਿਧਤਾ ਦੇਣ ਦੀ ਮੰਗ ਰੱਖੀ ਗਈ।
ਇਹ ਵੀ ਪੜ੍ਹੋ: ਅਗਵਾ ਮਗਰੋਂ 6 ਸਾਲਾ ਬੱਚੀ ਦਾ ਕਤਲ, ਜੰਗਲ ’ਚ ਲਹੂ-ਲੁਹਾਨ ਹਾਲਤ ’ਚ ਮਿਲੀ ਲਾਸ਼
ਇਸ ’ਤੇ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਪੱਧਰ ’ਤੇ ਉਹ ਖੁਦ ਯਕੀਨੀ ਬਣਾਉਣਗੇ ਕਿ ਸਮਾਜ ਦੇ ਲੋਕਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ, ਜਦਕਿ ਸਰਕਾਰ ਦੇ ਪੱਧਰ ’ਤੇ ਹੱਲ ਹੋਣ ਵਾਲੀਆਂ ਮੰਗਾਂ ਸਬੰਧੀ ਉਹ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਸਮਾਜ ਦੀਆਂ ਮੰਗਾਂ ਪੂਰੀਆ ਕਰਵਾਉਣਗੇ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਦਿਨ-ਦਿਹਾੜੇ ਸ਼ੋਅਰੂਮ ’ਚ ਚੱਲੀਆਂ ਗੋਲੀਆਂ