ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਡੇਰਾ ਬਿਆਸ ਪਹੁੰਚੇ

Wednesday, Apr 05, 2023 - 02:03 AM (IST)

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਡੇਰਾ ਬਿਆਸ ਪਹੁੰਚੇ

ਬਾਬਾ ਬਕਾਲਾ ਸਾਹਿਬ (ਜ. ਬ.)-ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਭਰੋਸੇਯੋਗ ਸੂਤਰਾਂ ਅਨੁਸਾਰ ਰਾਜਾ ਵੜਿੰਗ ਸੜਕੀ ਰਸਤੇ ਰਾਹੀਂ ਡੇਰਾ ਬਿਆਸ ਪੁੱਜੇ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਲਈ ਸਿੱਖਿਆ ਮੰਤਰੀ ਬੈਂਸ ਨੇ ਲਿਆ ਅਹਿਮ ਫ਼ੈਸਲਾ

ਇਸ ਦੌਰਾਨ ਉਨ੍ਹਾਂ ਵੱਲੋਂ ਬਾਬਾ ਜੀ ਨਾਲ ਬੰਦ ਕਮਰਾ ਗੱਲਬਾਤ ਵੀ ਕੀਤੀ ਗਈ। ਰਾਜਾ ਵੜਿੰਗ ਦੀ ਇਸ ਫੇਰੀ ਨੂੰ ਭਾਵੇਂ ਨਿੱਜੀ ਦੱਸਿਆ ਜਾ ਰਿਹਾ ਹੈ ਪਰ ਸਿਆਸੀ ਗਲਿਆਰਿਆ ’ਚ ਇਸ ਨੂੰ ਦੂਸਰੇ ਮਹੱਤਵ ਨਾਲ ਜੋੜਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਭਾਜਪਾ ਆਗੂ ਤਰੁਣ ਚੁੱਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ


author

Manoj

Content Editor

Related News