ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਖੁਸ਼ : ਮੰਗੇਵਾਲਾ

01/18/2018 2:10:03 PM

ਮੋਗਾ (ਗਰੋਵਰ, ਗੋਪੀ) - ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਬੇਹੱਦ ਖੁਸ਼ ਹੈ ਕਿਉਂਕਿ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ, ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨੇ ਕਰਜ਼ਾ ਮੁਆਫ਼ੀ ਕਰ ਕੇ ਪੰਜਾਬ ਦੀ ਕਿਸਾਨੀ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਵੱਡਾ ਉਪਰਾਲਾ ਕੀਤਾ ਹੈ, ਉਥੇ ਹੀ ਸਰਕਾਰ ਵੱਲੋਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ਼ ਯਤਨ ਆਰੰਭੇ ਗਏ ਹਨ, ਜਿਸ ਦਾ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਵਿਸ਼ੇਸ਼ ਲਾਭ ਮਿਲੇਗਾ। 
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ ਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।


Related News