ਸਰਕਾਰ ਵੱਲੋਂ ਬਣਾਈ ਕਮੇਟੀ ਪੱਲੇਦਾਰਾਂ ਦੀਆ ਮੰਗਾਂ ਮਨਵਾਉਣ ''ਚ ਕਰੇਗੀ ਸਹਿਯੋਗ

Saturday, Jun 16, 2018 - 04:39 PM (IST)

ਸਰਕਾਰ ਵੱਲੋਂ ਬਣਾਈ ਕਮੇਟੀ ਪੱਲੇਦਾਰਾਂ ਦੀਆ ਮੰਗਾਂ ਮਨਵਾਉਣ ''ਚ ਕਰੇਗੀ ਸਹਿਯੋਗ

ਬੁਢਲਾਡਾ (ਬਾਂਸਲ) : ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੀ ਇਕ ਮੀਟਿੰਗ ਸਥਾਨਕ ਦਫਤਰ ਵਿਖੇ ਡਿੱਪੂ ਪ੍ਰਧਾਨ ਦਰਸ਼ਨ ਸਿੰਘ ਬੱਛੂਆਣਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੋਲਦਿਆਂ ਸੂਬਾ ਕਮੇਟੀ ਮੈਂਬਰ ਜਗਸੀਰ ਸਿੰਘ ਡੈਲੂਆਣਾ ਨੇ ਕਿਹਾ ਕਿ ਪੱਲੇਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਕਮੇਟੀ ਦਾ ਮਜਦੂਰ ਵਰਗ ਵੱਲੋਂ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਕਮੇਟੀ ਨੂੰ ਸਥਾਈ ਰੂਪ 'ਚ ਕੰਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦ ਤੋਂ ਜਲਦ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੱਲੇਦਾਰ ਮਜਦੂਰ ਯੂਨੀਅਨਾਂ ਨਾਲ ਫੂਡ ਪਾਲਿਸੀ 2019/20 'ਚ ਕੀਤੇ ਵਾਅਦਿਆਂ ਅਨੁਸਾਰ ਸੋਧ ਕੀਤੀ ਜਾਵੇਗੀ ਕਿਉਂਕਿ ਪਿਛਲੇ ਸਮੇਂ 'ਚ ਬਣਾਈ ਪਾਲਿਸੀ ਦੌਰਾਨ ਮਜਦੂਰ ਵਰਗ ਦੇ ਹਿੱਤਾਂ ਦਾ ਕਾਫੀ ਨੁਕਸਾਨ ਹੋਇਆ ਸੀ। ਉਨ੍ਹਾਂ ਆਸ ਕੀਤੀ ਕਿ ਨਵੀਂ ਬਣੀ ਕਮੇਟੀ ਸਮੂਹ ਮਜਦੂਰ ਜੱਥੇਬੰਦੀਆਂ ਤੋਂ ਸੁਝਾਅ ਲੈ ਕੇ ਪੰਜਾਬ ਸਰਕਾਰ ਸਾਹਮਣੇ ਰੱਖ ਕੇ ਉਨ੍ਹਾਂ ਦੀਆਂ ਮੰਗਾਂ ਮਨਵਾਉਣ ਲਈ ਸਹਿਯੋਗ ਕਰੇਗੀ। ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਸੁਖਦੇਵ ਸਿੰਘ, ਮੇਜਰ ਸਿੰਘ, ਰਾਜਦੀਪ ਸਿੰਘ, ਜਗਤਾਰ ਸਿੰਘ, ਬੇਅੰਤ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ। 
 


Related News