ਹੁਣ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ’ਚ ਮਚਿਆ ਬਵਾਲ, ਮੰਤਰੀ ਦੇ ਬੇਟੇ ਵਾਲੀ ਸੂਚੀ ਰੋਕੀ

08/29/2021 8:33:50 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਦੀ ਖਿੱਚੋਤਾਣ ਦੀ ਮੁਸੀਬਤ ਹੁਣ ਪੰਜਾਬ ਯੂਥ ਕਾਂਗਰਸ ਤੱਕ ਪਹੁੰਚ ਗਈ ਹੈ। ਸ਼ਨੀਵਾਰ ਨੂੰ ਇੰਡੀਅਨ ਯੂਥ ਕਾਂਗਰਸ ਵਲੋਂ ਜਾਰੀ ਕੀਤੀ ਗਈ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਇਕ ਸੂਚੀ ’ਤੇ ਹੰਗਾਮਾ ਖੜ੍ਹਾ ਹੋ ਗਿਆ। ਦਰਸਅਲ, ਇੰਡੀਅਨ ਯੂਥ ਕਾਂਗਰਸ ਨੇ ਇਕ ਪੱਤਰ ਜਾਰੀ ਕਰਕੇ ਪੰਜਾਬ ਯੂਥ ਕਾਂਗਰਸ ਦੇ ਕੁਝ ਨਵੇਂ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਇਸ ਸੂਚੀ ਦੇ ਜਾਰੀ ਹੁੰਦੇ ਹੀ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੇ ਇਤਰਾਜ਼ ਜਤਾ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਮਜੀਠੀਆ ਦੀ ਨਵਜੋਤ ਸਿੱਧੂ ’ਤੇ ਚੁਟਕੀ, ਕਿਹਾ-ਕੈਪਟਨ ਸਾਹਿਬ ਮੇਰੀ ਸਿਫ਼ਾਰਿਸ਼ ’ਤੇ ਸਿੱਧੂ ਨੂੰ ਬਣਾ ਦਿਓ ਮੁੱਖ ਮੰਤਰੀ

ਖ਼ਾਸ ਗੱਲ ਇਹ ਹੈ ਕਿ ਢਿੱਲੋਂ ਨੇ ਜਿਸ ਸੂਚੀ ’ਤੇ ਇਤਰਾਜ਼ ਜਤਾਇਆ ਹੈ, ਉਸ ਵਿੱਚ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਬੇਟੇ ਮੋਹਿਤ ਮੋਹਿੰਦਰਾ ਨੂੰ ਉਪ-ਪ੍ਰਧਾਨ ਅਤੇ ਡੇਰਾਬੱਸੀ ਤੋਂ ਕਾਂਗਰਸ ਨੇਤਾ ਦੀਪੇਂਦਰ ਸਿੰਘ ਢਿੱਲੋਂ ਦੇ ਬੇਟੇ ਉਦੇਵੀਰ ਸਿੰਘ ਢਿੱਲੋਂ ਨੂੰ ਉਪ-ਪ੍ਰਧਾਨ ਬਣਾਇਆ ਗਿਆ ਹੈ। ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੇ ਇਤਰਾਜ਼ ਤੋਂ ਬਾਅਦ ਇੰਡੀਅਨ ਯੂਥ ਕਾਂਗਰਸ ਨੇ ਇਹ ਸੂਚੀ ਨੂੰ ਰੋਕ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਸਾਢੇ ਚਾਰ ਸਾਲ ਬਾਅਦ ਪਿੰਡ ਡਾਲਾ ਪਹੁੰਚੇ ‘ਆਪ’ ਵਿਧਾਇਕ, ਲੋਕਾਂ ਨੇ ਘੇਰਾ ਪਾ ਪੁੱਛੇ ਸਵਾਲ (ਵੀਡੀਓ)

ਬਰਿੰਦਰ ਸਿੰਘ ਢਿੱਲੋਂ ਨੇ ਬਕਾਇਦਾ ਇਕ ਨੋਟਿਸ ਜਾਰੀ ਕਰ ਕੇ ਸਮਰਥਕਾਂ ਨੂੰ ਇਸ ਸੂਚੀ ਨੂੰ ਪਬਲਿਸ਼ ਨਾ ਕਰਨ ਦੀ ਵੀ ਗੱਲ ਕਹੀ ਹੈ। ਨੋਟਿਸ ਵਿੱਚ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਦੇ ਮੌਜੂਦਾ ਰਾਜਨੀਤਕ ਘਟਨਾਕ੍ਰਮ ਨੂੰ ਵੇਖਦਿਆਂ ਇਸ ਸੂਚੀ ਵਿੱਚੋਂ ਕੁੱਝ ਨਾਮ ਹਟਾ ਦਿੱਤੇ ਜਾਣਗੇ ਅਤੇ ਕੁਝ ਨਵੇਂ ਨਾਮ ਜੋੜੇ ਜਾਣਗੇ। ਇਸ ਲਈ ਇਸ ਨੂੰ ਪਬਲਿਸ਼ ਨਾ ਕੀਤਾ ਜਾਵੇ। ਉੱਧਰ, ਜਿਨ੍ਹਾਂ ਬਾਕੀ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸੀਨੀਅਰ ਉਪ-ਪ੍ਰਧਾਨ ਦੇ ਤੌਰ ’ਤੇ ਗੁਰਜੋਤ ਸਿੰਘ ਢੀਂਡਸਾ, ਬੰਨੀ ਖੇੜਾ ਦਾ ਨਾਮ ਸ਼ਾਮਲ ਹੈ। ਉਥੇ ਹੀ, ਉਪ-ਪ੍ਰਧਾਨ ਦੇ ਤੌਰ ’ਤੇ ਮੋਹਿਤ ਮੋਹਿੰਦਰਾ, ਉਦੇਵੀਰ ਸਿੰਘ ਢਿੱਲੋਂ ਤੋਂ ਇਲਾਵਾ ਕਿਰਨਪ੍ਰੀਤ ਸਿੰਘ, ਕੰਵਰਬੀਰ ਸਿੰਘ ਸਿੱਧੂ ਅਤੇ ਹਰਜਿੰਦਰ ਕੌਰ ਦਾ ਨਾਮ ਸ਼ਾਮਲ ਹੈ।

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ


rajwinder kaur

Content Editor

Related News