ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ
Friday, May 01, 2026 - 11:16 AM (IST)
ਪਠਾਨਕੋਟ (ਧਰਮਿੰਦਰ)– ਲੇਬਰ ਡੇ, ਜੋ ਕਿ ਮਜ਼ਦੂਰ ਵਰਗ ਨੂੰ ਸਮਰਪਿਤ ਇੱਕ ਮਹੱਤਵਪੂਰਨ ਦਿਨ ਹੈ, ਇਸ ਮੌਕੇ ’ਤੇ ਸਰਕਾਰੀ ਛੁੱਟੀ ਰਹਿੰਦੀ ਹੈ। ਇਸ ਦੇ ਬਾਵਜੂਦ ਪਠਾਨਕੋਟ ਦੇ ਇੱਕ ਨਿੱਜੀ ਸਕੂਲ ਵੱਲੋਂ ਹੁਕਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ।
ਇਹ ਵੀ ਪੜ੍ਹੋ- ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ ਕਤਲ
ਜਾਣਕਾਰੀ ਮੁਤਾਬਕ ਪਠਾਨਕੋਟ ਦੇ ਉਤਕ੍ਰਿਸ਼ਟ ਸੀਨੀਅਰ ਸਕੈਂਡਰੀ ਸਕੂਲ ਵੱਲੋਂ ਲੇਬਰ ਡੇ ਦੀ ਛੁੱਟੀ ਰੱਦ ਕਰ ਦਿੱਤੀ ਗਈ ਅਤੇ ਛੋਟੇ ਬੱਚਿਆਂ ਸਮੇਤ ਸਕੂਲ ਦੇ ਸਟਾਫ ਨੂੰ ਵੀ ਸਕੂਲ ਬੁਲਾਇਆ ਗਿਆ। ਜਦੋਂ ਪੱਤਰਕਾਰ ਇਸ ਮਾਮਲੇ ਨੂੰ ਕਵਰ ਕਰਨ ਲਈ ਮੌਕੇ ’ਤੇ ਪਹੁੰਚੇ, ਤਾਂ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨਾਲ ਢੰਗ ਨਾਲ ਗੱਲਬਾਤ ਨਹੀਂ ਕੀਤੀ ਗਈ ਅਤੇ ਅਣਢੰਗੀ ਭਾਸ਼ਾ ਵਰਤੀ ਗਈ, ਜਿਸ ਨਾਲ ਮਾਮਲਾ ਹੋਰ ਗੰਭੀਰ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
ਇਸ ਸਬੰਧੀ ਜਦੋਂ ਸਿੱਖਿਆ ਵਿਭਾਗ ਦੇ ਡਿਪਟੀ ਡੀ.ਈ.ਓ. ਡੀ.ਜੀ. ਸਿੰਘ ਨਾਲ ਫੋਨ ਰਾਹੀਂ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਣਕਾਰੀ ਮਿਲ ਗਈ ਹੈ ਅਤੇ ਜਲਦ ਹੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਪਾਈ ਗਈ, ਤਾਂ ਉਸ ਦੇ ਖਿਲਾਫ ਸਖ਼ਤ ਕਦਮ ਚੁੱਕੇ ਜਾਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਸਿੱਖਿਆ ਵਿਭਾਗ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦਾ ਹੈ ਅਤੇ ਕੀ ਨਿੱਜੀ ਸਕੂਲਾਂ ਨੂੰ ਵੀ ਸਰਕਾਰੀ ਨਿਯਮਾਂ ਦੀ ਪਾਲਣਾ ਲਈ ਕਿਹਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
