ਪੰਜਾਬ 'ਚ ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ PRTC ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ

Tuesday, Nov 12, 2024 - 08:32 AM (IST)

ਪੰਜਾਬ 'ਚ ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ PRTC ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ

ਭਵਾਨੀਗੜ੍ਹ (ਵਿਕਾਸ ਮਿੱਤਲ)- ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਧੁੰਦ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਲਾਕੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।

PunjabKesari

ਇਹ ਹਾਦਸਾ ਭਵਾਨੀਗੜ੍ਹ ਵਿਖੇ ਬਲਿਆਲ ਕੱਟ ਨੇੜੇ ਵਾਪਰਿਆ, ਜਦੋਂ ਟਰੱਕ ਸਰਵਿਸ ਲੇਨ ਨੂੰ ਮੁੜ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਬੁੱਕਾਂ 'ਚ ਪੈਟਰੋਲ ਪਵਾ ਰਹੇ ਪੰਜਾਬੀ, ਹੈਰਾਨ ਕਰੇਗੀ ਵਜ੍ਹਾ

PunjabKesari

ਦੋਹਾਂ ਵਾਹਨਾਂ ਦੇ ਟਕਰਾਉਣ ਮਗਰੋਂ ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਆਸਪਾਸ ਦੇ ਲੋਕ ਡਰ ਗਏ ਤੇ ਘਟਨਾ ਸਥਾਨ 'ਤੇ ਚੀਕ-ਚਿਹਾੜਾ ਮੱਚ ਗਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਮੁਸਾਫਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

PunjabKesari

ਸਾਰੇ ਜਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News