ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
Wednesday, Nov 23, 2022 - 06:17 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ’ਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ’ਤੇ ਅਪਲਾਈ ਕਰਨ ਦੀ ਆਖਰੀ ਮਿਤੀ 14 ਦਸੰਬਰ 2022 ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆਂ ’ਚੋਂ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜੰਮੂ ਦੇ ਪਵਨ ਦੀ ਕਿਸਮਤ ਨੇ ਲੁਧਿਆਣਾ ਮਾਰਿਆ ਪਲਟਾ, ਰਾਤੋ-ਰਾਤ ਬਣ ਗਿਆ ਕਰੋੜਪਤੀ
ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਪੈਂਡਿੰਗ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ 01.01.2023 ਨੂੰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 14 ਦਸੰਬਰ 2022 ਤੱਕ ਭੇਜ ਸਕਦੇ ਹਨ।
ਇਹ ਵੀ ਪੜ੍ਹੋ : ਰਾਜਾ ਵੜਿੰਗ ਦਾ ਮਾਨ ਸਰਕਾਰ ’ਤੇ ਵੱਡਾ ਹਮਲਾ, ਕਿਹਾ ਪੰਜਾਬ ’ਚ ਬਣੇ ਤਾਲਿਬਾਨ ਵਰਗੇ ਹਾਲਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।