''ਪੰਜਾਬ ਰਾਏ ਸਿੱਖ ਬੋਰਡ'' ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ

Thursday, Mar 25, 2021 - 12:30 PM (IST)

''ਪੰਜਾਬ ਰਾਏ ਸਿੱਖ ਬੋਰਡ'' ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ

ਚੰਡਗੀੜ੍ਹ (ਅਸ਼ਵਨੀ) : ਪੰਜਾਬ ਰਾਏ ਸਿੱਖ ਬੋਰਡ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੇ ਇੱਥੇ ਬੋਰਡ ਦੇ ਦਫ਼ਤਰ ਵਿਖੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਰਮਜੀਤ ਸਿੰਘ ਤੂਤਾਂ ਨੂੰ ਇਸ ਬੋਰਡ ਦਾ ਚੇਅਰਮੈਨ ਅਤੇ ਮਨੋਹਰ ਸਿੰਘ ਨੂੰ ਇਸ ਬੋਰਡ ਦਾ ਵਾਈਸ ਚੇਅਰਮੈਨ ਨਾਮਜ਼ਦ ਕੀਤਾ ਗਿਆ ਸੀ।
ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਨੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਮਲਾ, ਸਾਬਕਾ ਸੰਸਦ ਮੈਂਬਰ ਮੋਹਨ ਸਿੰਘ ਫਲੀਆਂਵਾਲਾ, ਕਾਂਗਰਸ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰੰਜਮ ਕਾਮਰਾ, ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਆਦਿ ਵੀ ਹਾਜ਼ਰ ਸਨ।


author

Babita

Content Editor

Related News