ਪੰਜਾਬ ’ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Monday, Apr 03, 2023 - 06:21 PM (IST)

ਪੰਜਾਬ ’ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ : ਸੂਬੇ ਵਿਚ ਪੈ ਰਹੀ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪਿਛਲੇ ਇਕ ਹਫਤੇ ਤੋਂ ਰੁੱਕ ਰੁੱਕ ਕੇ ਪੈ ਰਹੇ ਮੀਂਹ ਦੇ ਚੱਲਦੇ ਕਣਕ ਦੀ ਖੜ੍ਹੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਉਥੇ ਹੀ ਮੌਸਮ ਵਿਭਾਗ ਨੇ ਵੀ ਯੈਲੋ ਅਲਰਟ ਜਾਰੀ ਕੀਤਾ ਸੀ ਕਿ 3 ਅਪ੍ਰੈਲ ਨੂੰ ਸੂਬੇ ਵਿਚ ਕਈ ਹਿੱਸਿਆਂ ਵਿਚ ਫਿਰ ਤੋਂ ਗੜ੍ਹੇਮਾਰੀ, ਤੇਜ਼ ਹਵਾਵਾਂ ਚੱਲਣ ਦੇ ਨਾਲ ਭਾਰੀ ਮੀਂਹ ਦੇ ਆਸਾਰ ਹਨ ਕਿਉਂਕਿ ਇਕ ਹੋਰ ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ ਹੈ, ਜਿਸ ਦਾ ਅਸਰ ਪੰਜਾਬ ਵਿਚ ਵੀ ਕਾਫੀ ਪੈ ਰਿਹਾ ਹੈ, ਇਸ ਲਈ ਇਹ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਭਾਗ ਅਨੁਸਾਰ ਇਸ ਵਾਰ ਮਾਲਵਾ ਦੇ ਸਾਰੇ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਵਿਭਾਗ ਵਲੋਂ ਗੜ੍ਹੇ ਪੈਣ ਅਤੇ ਭਾਰੀ ਮੀਂਹ ਦੀ ਸੰਭਾਵਨਾ ਤੋਂ ਬਾਅਦ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। 

ਇਹ ਵੀ ਪੜ੍ਹੋ : ਪੁੱਤ ਨੂੰ ਵਿਦੇਸ਼ ਭੇਜਣ ਲਈ ਆਈਲੈਟਸ ਵਾਲੀ ਕੁੜੀ ਨਾਲ ਕਰਵਾਇਆ ਵਿਆਹ, ਕੈਨੇਡਾ ਜਾ ਕੇ ਨੂੰਹ ਨੇ ਚਾੜ੍ਹ ’ਤਾ ਚੰਨ

ਉਥੇ ਇਹ ਵੀ ਦੱਸਣਯੋਗ ਹੈ ਕਿ ਅਪ੍ਰੈਲ ਦੇ ਸ਼ੁਰੂਆਤੀ ਦਿਨਾਂ ’ਚ ਹੀ 48 ਘੰਟੇ ਵਿਚੋਂ 11 ਮਿਲੀਮੀਟਰ ਬਾਰਿਸ਼ ਰਿਕਾਰਡ ਹੋ ਚੁੱਕੀ ਹੈ। ਜਦਕਿ ਐਤਵਾਰ ਨੂੰ ਵੀ ਵੱਧ ਤੋਂ ਵੱਧ ਪਾਰੇ ਵਿਚ ਆਮ ਨਾਲੋਂ 4 ਤੋਂ 5 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਅਪ੍ਰੈਲ ਨੂੰ ਵੀ ਬੱਦਲ ਛਾਏ ਰਹਿਣਗੇ ਅਤੇ ਕੁੱਝ ਜ਼ਿਲ੍ਹਿਆਂ ਵਿਚ ਬੂੰਦਾਬਾਂਦੀ ਦੇ ਆਸਾਰ ਬਣ ਰਹੇ ਹਨ। ਇਸ ਤੋਂ ਬਾਅਦ 5 ਅਪ੍ਰੈਲ ਤੋਂ ਮੌਸਮ ਡਰਾਈ ਹੋਣਾ ਸ਼ੁਰੂ ਹੋਵੇਗਾ। 

ਇਹ ਵੀ ਪੜ੍ਹੋ : ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News