ਪੰਜਾਬ ''ਚ ਮੀਂਹ ਕਾਰਨ ਛੂਕ ਰਹੇ ਦਰਿਆ, ਡੁੱਬੇ ਸੈਂਕੜੇ ਪਿੰਡ, ਟੁੱਟਿਆ 37 ਸਾਲਾਂ ਦਾ ਰਿਕਾਰਡ
Saturday, Aug 30, 2025 - 07:43 AM (IST)

ਜਲੰਧਰ (ਪੁਨੀਤ) – ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਏ ਮੀਂਹ ਨੇ ਇਸ ਵਾਰ ਕਹਿਰ ਮਚਾ ਦਿੱਤਾ। ਲਗਾਤਾਰ 2-3 ਦਿਨ ਪਏ ਮੀਂਹ ਕਾਰਨ ਚਾਰੇ ਪਾਸੇ ਪਾਣੀ-ਪਾਣੀ ਹੋ ਗਿਆ। ਸਤਲੁਜ, ਬਿਆਸ ਅਤੇ ਰਾਵੀ ਦੇ ਛੂਕ ਰਹੇ ਦਰਿਆਵਾਂ ਦੇ ਪਾਣੀ ਨਾਲ ਪੰਜਾਬ ਦੇ ਸੈਂਕੜੇ ਪਿੰਡ ਡੁੱਬ ਗਏ ਹਨ। ਉਥੇ ਹੀ ਭਾਖੜਾ, ਗੋਬਿੰਦ ਸਾਗਰ ਝੀਲ, ਪੌਂਗ ਡੈਮ ਸਮੇਤ ਪੰਜਾਬ ਦੇ ਵੱਖ-ਵੱਖ ਡੈਮਾਂ ਵਿਚ ਪਾਣੀ ਲਗਾਤਾਰ ਵਧਦਾ ਜਾ ਰਿਹਾ ਹੈ, ਜੋ ਕਿ ਖਤਰੇ ਦੀ ਘੰਟੀ ਬਣਦਾ ਜਾ ਰਿਹਾ ਹੈ।
ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ
ਦੱਸ ਦੇਈਏ ਕਿ ਮੀਂਹ ਕਾਰਨ ਆਏ ਭਿਆਨਕ ਹੜ੍ਹ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ 37 ਸਾਲਾਂ ਦਾ ਰਿਕਾਰਡ ਟੁੱਟ ਚੁੱਕਾ ਹੈ। ਸਾਲ 1988 ਤੋਂ ਬਾਅਦ ਪਹਿਲੀ ਵਾਰ ਇੰਨੀ ਭਿਆਨਕ ਹੜ੍ਹ ਦੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਡੈਮਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਦੇ ਪਿੰਡ ਪਾਣੀ ਵਿਚ ਸਮਾ ਚੁੱਕੇ ਹਨ। ਕਈ ਪਿੰਡਾਂ ਵਿਚ ਪਏ ਮੀਂਹ ਕਾਰਨ ਸੜਕਾਂ ਖ਼ਰਾਬ ਹੋ ਚੁੱਕੀਆਂ ਹਨ ਅਤੇ ਕਈ ਹੇਠਲੇ ਇਲਾਕਿਆਂ ਦੇ ਘਰ ਵੀ ਪਾਣੀ ਵਿਚ ਡੁੱਬ ਚੁੱਕੇ ਹਨ, ਜਿਸ ਨਾਲ ਸਥਿਤੀ ਬੇਹੱਦ ਖ਼ਰਾਬ ਹੈ।
ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
ਇਸੇ ਕਾਰਨ ਪੰਜਾਬ ਦੇ ਜ਼ਿਆਦਾਤਰ ਲੋਕਾਂ ਨੂੰ ਘਰਾਂ ਤੋਂ ਪਲਾਇਨ ਕਰਨਾ ਪੈ ਰਿਹਾ ਹੈ, ਜਿਸ ਨਾਲ ਵਿੱਤੀ ਤੌਰ ’ਤੇ ਵੱਡਾ ਨੁਕਸਾਨ ਹੋ ਚੁੱਕਾ ਹੈ। ਬਾਰਿਸ਼ ਦਾ ਸਿਲਸਿਲਾ ਚੱਲਦਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਸਥਿਤੀ ਹੋਰ ਵੀ ਖ਼ਰਾਬ ਹੋ ਸਕਦੀ ਹੈ। ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਕਈ ਜ਼ਿਲ੍ਹਿਆਂ, ਬਾਰਡਰ ਜ਼ੋਨ (ਅੰਮ੍ਰਿਤਸਰ) ਦੇ ਨੇੜੇ ਹਾਲਾਤ ਬੇਹੱਦ ਖਰਾਬ ਬਣੇ ਹੋਏ ਹਨ। ਆਲਮ ਇਹ ਹੈ ਕਿ ਕਈ ਜ਼ਿਲ੍ਹਿਆਂ ਵਿਚ ਲੋਕ ਆਪਣੇ ਘਰਾਂ ਨੂੰ ਛੱਡ ਕੇ ਜਾਣ ਲਈ ਮਜਬੂਰ ਹਨ। ਪੰਜਾਬ ਵਿਚ ਐਮਰਜੈਂਸੀ ਹਾਲਾਤ ਨੂੰ ਦੇਖਦਿਆਂ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।