ਗਰੀਬ ਪਰਿਵਾਰ ਲਈ ਕਹਿਰ ਬਣਿਆ ਮੀਂਹ! ਘਰ ਡਿੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ
Sunday, Aug 31, 2025 - 06:29 PM (IST)

ਬੁਢਲਾਡਾ (ਬਾਂਸਲ): ਬਾਰਿਸ਼ ਕਾਰਨ ਇਕ ਗਰੀਬ ਕਿਸਾਨ ਦਾ ਘਰ ਡਿੱਗ ਗਿਆ। ਇਸ ਘਟਨਾ ਵਿਚ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ, ਪਰ ਪਰਿਵਾਰ ਦਾ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋ ਗਿਆ। ਜਾਣਕਾਰੀ ਮੁਤਾਬਕ ਗਰੀਬ ਕਿਸਾਨ ਸ਼ਿੰਦਰ ਸਿੰਘ ਪੁੱਤਰ ਮਹਿਲ ਸਿੰਘ ਜੋ ਵਾਰਡ ਨੰਬਰ 6 ਬੁਢਲਾਡਾ 'ਚ ਰਹਿੰਦਾ ਸੀ। ਰਾਤ ਨੂੰ ਮੀਂਹ ਪੈਣ ਕਾਰਨ ਮਕਾਨ ਉੱਪਰ ਚੁਬਾਰਾ ਅਤੇ ਕਮਰਿਆਂ ਦੀ ਛੱਤ ਡਿੱਗ ਗਈਆਂ, ਜਿਸ ਕਾਰਨ ਕਮਰੇ ਵਿਚ ਫਰਿੱਜ, ਅਲਮਾਰੀ, ਬੈੱਡ ਆਦਿ ਘਰੇਲੂ ਸਮਾਨ ਪੂਰੀ ਤਰ੍ਹਾਂ ਟੁੱਟ ਗਿਆ ਹੈ ਅਤੇ ਉਕਤ ਗਰੀਬ ਪਰਿਵਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਮਕਾਨ ਦੇ ਬਾਕੀ ਹਿੱਸੇ ਦੀ ਹਾਲਤ ਵੀ ਡਿੱਗਣ ਵਾਲੀ ਬਣੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - Breaking News: ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਇਸ ਮੌਕੇ 'ਤੇ ਨਗਰ ਸੁਧਾਰ ਸਭਾ ਬੁਢਲਾਡਾ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਅਤੇ ਕਾਂਗਰਸ ਪਾਰਟੀ ਦੇ ਆਗੂ ਬਾਜ ਸਿੰਘ ਹੰਝਰਾ ਨੇ ਦੱਸਿਆ ਕਿ ਉਕਤ ਕਿਸਾਨ ਪਰਿਵਾਰ ਆਰਥਿਕ ਪੱਖੋਂ ਪਹਿਲਾਂ ਹੀ ਕਾਫੀ ਟੁੱਟਿਆ ਹੋਇਆ ਹੈ ਅਤੇ ਮਜ਼ਦੂਰੀ ਕਰਕੇ ਆਪਣਾ ਜੀਵਨ ਨਿਰਵਾਹ ਕਰ ਰਿਹਾ ਹੈ। ਉਕਤ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਹੈ ਕਿ ਉਕਤ ਗਰੀਬ ਪਰਿਵਾਰ ਨੂੰ ਰਾਹਤ ਫੰਡ 'ਚੋਂ ਆਰਥਿਕ ਮਦਦ ਕੀਤੀ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8