ਪੰਜਾਬ ''ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ

Monday, Mar 16, 2026 - 09:23 AM (IST)

ਪੰਜਾਬ ''ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ

ਜਲੰਧਰ : ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਅਚਾਨਕ ਬਦਲ ਗਿਆ ਹੈ। ਇਕ ਪਾਸੇ ਜਿੱਥੇ ਲੋਕ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਪਰੇਸ਼ਾਨ ਸਨ, ਉਥੇ ਹੀ ਬੀਤੇ ਦਿਨ ਤੋਂ ਠੰਡ ਦਾ ਕਹਿਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਪੰਜਾਬ ਦੀਆਂ ਬਹੁਤ ਸਾਰੀਆਂ ਥਾਵਾਂ 'ਤੇ ਠੰਡੀਆਂ ਅਤੇ ਤੇਜ਼ ਹਵਾਵਾਂ ਚੱਲਣ ਨਾਲ ਮੌਸਮ ਠੰਡਾ ਹੋ ਗਿਆ। ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਅੱਜ ਤੜਕੇ ਮੌਸਮ ਦਾ ਮਿਜ਼ਾਜ ਅਚਾਨਕ ਬਦਲ ਗਿਆ। ਅੱਜ ਸਵੇਰੇ ਤੇਜ਼ ਹਵਾਵਾਂ ਦੇ ਨਾਲ-ਨਾਲ ਪਹਿਲਾਂ ਕਿਣਮਿਣ ਹੋਣੀ ਸ਼ੁਰੂ ਹੋਈ ਪਰ ਬਾਅਦ ਵਿਚ ਮੀਂਹ ਦੇ ਨਾਲ-ਨਾਲ ਹੋਈ ਗੜ੍ਹੇਮਾਰੀ ਨੇ ਮੁੜ ਤੋਂ ਕੰਬਣੀ ਛੇੜ ਦਿੱਤੀ ਹੈ। 

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਦਿਨ ਦੀ ਸ਼ੁਰੂਆਤ ਹੋਣ ਦੇ ਨਾਲ ਹੀ ਜਲੰਧਰ ਵਿਚ ਮੀਂਹ ਪਿਆ ਅਤੇ ਕਈ ਇਲਾਕਿਆਂ ’ਚ ਗੜੇਮਾਰੀ ਹੋਈ, ਜਿਸ ਨਾਲ ਤਾਪਮਾਨ 'ਚ ਵੱਡੀ ਗਿਰਾਵਟ ਆਈ ਹੈ। ਮੀਂਹ ਨੇ ਭਾਵੇਂ ਗਰਮੀ ਤੋਂ ਕੁਝ ਰਾਹਤ ਦਿਵਾ ਦਿੱਤੀ ਹੈ ਪਰ ਕਿਸਾਨਾਂ ਨੂੰ ਫਿਕਰਾਂ ਵਿੱਚ ਪਾ ਦਿੱਤਾ। ਇਸ ਸਮੇਂ ਖੇਤਾਂ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋਣ ਦੇ ਆਖ਼ਰੀ ਪੜਾਅ ’ਤੇ ਹੈ। ਅਜਿਹੇ ਸਮੇਂ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਰ ਕੇ ਫ਼ਸਲ ਡਿੱਗਣ ਦਾ ਖਦਸ਼ਾ ਹੈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

ਦੱਸ ਦੇਈਏ ਕਿ ਬੀਤੇ ਦਿਨ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਅਸਮਾਨ ਬੱਦਲਾਂ ਨਾਲ ਘਿਰਿਆ ਹੋਇਆ ਹੈ। ਕਈ ਥਾਵਾਂ ‘ਤੇ ਮੌਸਮ ਬਦਲਣ ਕਾਰਨ ਤਾਪਮਾਨ ਵਿੱਚ ਵੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਕ ਵਾਰ ਫਿਰ ਠੰਡ ਦਾ ਅਹਿਸਾਸ ਹੋਇਆ। ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਵੀ ਪਿਆ।

ਇਹ ਵੀ ਪੜ੍ਹੋ - 69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News