ਪੰਜਾਬ ’ਚ ਮੀਂਹ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤਾ ਅਲਰਟ

04/30/2023 6:35:33 PM

ਲੁਧਿਆਣਾ (ਬਸਰਾ) : ਭਾਵੇਂ ਪਿਛਲੇ ਕੁਝ ਦਿਨਾਂ ਤੋ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਸੀ ਪਰ ਸ਼ੁੱਕਰਵਾਰ ਨੂੰ ਦਿਨ ਸਮੇਂ ਤਪਿਸ਼ ਰਹੀ । ਸ਼ਾਮ ਹੁੰਦੇ-ਹੁੰਦੇ ਮੌਸਮ ਨੇ ਆਪਣਾ ਰੰਗ ਬਦਲਿਆ ਤੇ ਲੋਕਾਂ ਦੇ ਚਿਹਰੇ ਖਿੜ ਉਠੇ। ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ ਹਲਕੀ ਬੂੰਦਾ-ਬਾਂਦੀ ਤੋਂ ਬਾਅਦ ਮੀਂਹ ਦੇ ਤੇਜ਼ ਛਰਾਟਿਆਂ ਨੇ ਮੌਮਸ ਵਿਚ ਠੰਡਕ ਲੈ ਆਂਦੀ। ਸ਼ਾਮ ਸਮੇਂ ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਮੌਸਮ ਮੀਂਹ ਪੈਣ ਕਾਰਨ ਠੰਡਾ ਹੋ ਗਿਆ। ਤੇਜ਼ ਹਨ੍ਹੇਰੀ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ। ਤੇਜ਼ ਹਵਾਵਾਂ ਦੇ ਚਲਣ ਕਾਰਨ ਕਈ ਜਗ੍ਹਾਂ ’ਤੇ ਸਟਰੀਟ ਲਾਈਟਾਂ ਵਾਲੇ ਖੰਬੇ ਡਿੱਗਣ ਕਾਰਨ ਵਾਹਨ ਤੇ ਰੇਹੜੀਆਂ ਨੁਕਸਾਨੀਆਂ ਗਈਆਂ। ਖਬਰ ਲਿਖੇ ਜਾਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਲੇ ਤਿੰਨ ਦਿਨ ਪੰਜਾਬ ਭਰ ਵਿਚ ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਫੁੱਫੜ ਨੇ ਆਪਣੀ ਪ੍ਰੇਮਿਕਾ ਨਾਲ ਕਰਵਾ ਦਿੱਤਾ ਭਤੀਜੇ ਦਾ ਵਿਆਹ, ਜਦੋਂ ਕਰਤੂਤ ਖੁੱਲ੍ਹੀ ਤਾਂ ਕਰਵਾ ਦਿੱਤਾ ਕਤਲ

ਕੱਲ ਦੇ ਮੁਕਾਬਲੇ ਅੱਜ ਤਾਪਮਾਨ ਵਿਚ 1.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਹੁਸ਼ਿਆਰਪੁਰ ਦਾ 362 ਡਿਗਰੀ ਸੈਲਸੀਅਸ ਰਿਹਾ, ਜਦ ਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਦਾ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ 30 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਵਿਚ ਵੱਖ-ਵੱਖ ਥਾਵਾਂ ’ਤੇ ਮੀਂਹ, ਬਿਜਲੀ ਡਿੱਗਣ ਦੇ ਨਾਲ-ਨਾਲ ਤੂਫਾਨ ਆਉਣ ਦੀ ਸੰਭਾਵਨਾ ਵੀ ਹੈ।  

ਇਹ ਵੀ ਪੜ੍ਹੋ : ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੇ ਸਟੈਂਪ ਡਿਊਟੀ ’ਤੇ ਦਿੱਤੀ ਛੋਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh