FY 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਦੇ GST ਅਤੇ Excise ਕੁਲੈਕਸ਼ਨ ਵਿੱਚ ਦਰਜ ਹੋਇਆ ਵਾਧਾ

Wednesday, Jan 03, 2024 - 07:22 PM (IST)

FY 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਦੇ GST ਅਤੇ Excise ਕੁਲੈਕਸ਼ਨ ਵਿੱਚ ਦਰਜ ਹੋਇਆ ਵਾਧਾ

ਜੈਤੋ (ਪਰਾਸ਼ਰ)- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਤੋਂ ਮਾਲੀਏ ਵਿੱਚ ਸ਼ੁੱਧ 16.52 ਫ਼ੀਸਦੀ ਦੀ ਵਾਧਾ ਦਰ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਫ਼ੀਸਦੀ ਵਾਧਾ ਹਾਸਿਲ ਕੀਤਾ ਹੈ। 

ਇਹ ਵੀ ਪੜ੍ਹੋ- ਸੱਟੇਬਾਜ਼ੀ ਦਾ ਧੰਦਾ ਹੋਇਆ ਬੰਦ ਤਾਂ ਅਮੀਰ ਹੋਣ ਲਈ ਡਰੱਗ ਸਮੱਗਲਿੰਗ ਕੀਤੀ ਸ਼ੁਰੂ, ਹੈਰੋਇਨ ਸਣੇ ਚੜ੍ਹਿਆ ਪੁਲਸ ਅੜਿੱਕੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਵਿੱਚ ਦਸੰਬਰ ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ 15523.74 ਕਰੋੜ ਰੁਪਏ ਰਿਹਾ, ਜਦਕਿ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਹ 13322.59 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇਸ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਜੀ.ਐਸ.ਟੀ. ਪ੍ਰਾਪਤੀ ਵਿੱਚ 2201.15 ਕਰੋੜ ਰੁਪਏ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2022-23 ਵਿੱਚ ਦਸੰਬਰ ਤੱਕ ਆਬਕਾਰੀ ਤੋਂ ਮਾਲੀਆ 6050.7 ਕਰੋੜ ਰੁਪਏ ਸੀ, ਜਦੋਂ ਕਿ ਚਾਲੂ ਵਿੱਤੀ ਸਾਲ ਦੌਰਾਨ ਇਹ ਵਧ ਕੇ 6679.84 ਕਰੋੜ ਰੁਪਏ ਹੋ ਗਿਆ। 

ਇਹ ਵੀ ਪੜ੍ਹੋ- ਸੱਟੇਬਾਜ਼ੀ ਦਾ ਧੰਦਾ ਹੋਇਆ ਬੰਦ ਤਾਂ ਅਮੀਰ ਹੋਣ ਲਈ ਡਰੱਗ ਸਮੱਗਲਿੰਗ ਕੀਤੀ ਸ਼ੁਰੂ, ਹੈਰੋਇਨ ਸਣੇ ਚੜ੍ਹਿਆ ਪੁਲਸ ਅੜਿੱਕੇ

ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੇ ਮੁਕਾਬਲੇ ਇਸ ਸਾਲ ਦੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 629.14 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦੇ ਆਪਣੇ ਕਰ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਕੁੱਲ ਮਾਲੀਏ ਵਿੱਚ 14.15 ਫੀਸਦੀ ਦੀ ਵਾਧਾ ਦਰ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵੈਟ, ਸੀ.ਐਸ.ਟੀ. ਅਤੇ ਪੀ.ਐਸ.ਡੀ.ਟੀ. ਤੋਂ ਮਾਲੀਆ ਪ੍ਰਾਪਤੀ ਵਿੱਚ ਕ੍ਰਮਵਾਰ 12 ਫ਼ੀਸਦੀ, 26.8 ਫ਼ੀਸਦੀ ਅਤੇ 5.24 ਫ਼ੀਸਦੀ ਦੀ ਵਿਕਾਸ ਦਰ ਹਾਸਿਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 9 ਮਹੀਨਿਆਂ ਦੌਰਾਨ ਸੂਬੇ ਦਾ ਕੁੱਲ ਆਪਣਾ ਕਰ ਮਾਲੀਆ 27931.16 ਕਰੋੜ ਰੁਪਏ ਰਿਹਾ ਜੋ ਸਾਲ 2022 ਦੀ ਇਸੇ ਮਿਆਦ ਦੌਰਾਨ 24468.14 ਕਰੋੜ ਰੁਪਏ ਸੀ। 

ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਨਾਲ ਹੋ ਗਈ ਜੱਗੋਂ ਤੇਰ੍ਹਵੀਂ, ਅਨੋਖੇ ਢੰਗ ਨਾਲ ਬਣਿਆ ਠੱਗੀ ਦਾ ਸ਼ਿਕਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਉੱਚੇ ਪੰਧ ਵੱਲ ਲਿਜਾਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਪਣਾਏ ਗਏ ਵੱਡੇ ਸੁਧਾਰ ਕਾਰਨ ਸੂਬੇ ਨੇ ਵਿੱਤੀ ਸਾਲ 2022-23 ਦੌਰਾਨ ਆਪਣੇ ਕਰ ਮਾਲੀਏ ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਵਿੱਚ ਵਿਕਾਸ ਦਰ ਨੂੰ ਬਰਕਰਾਰ ਰੱਖਣ ਲਈ ਇਮਾਨਦਾਰ ਕਰ ਦਾਤਾ ਦੀ ਹਰ ਸੰਭਵ ਮਦਦ ਕਰਦਿਆਂ ਅਤੇ ਕਰ ਚੋਰਾਂ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਨੂੰ ਨੱਥ ਪਾਉਣ ਲਈ ਕਈ ਹੋਰ ਸੁਧਾਰ ਅਪਣਾਏ ਜਾ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harpreet SIngh

Content Editor

Related News