NGT ਦਾ ਜੁਰਮਾਨਾ ਅਦਾ ਕਰਨ ਲਈ ਪੰਜਾਬ ਸਰਕਾਰ ਨੇ ਖੜ੍ਹੇ ਕੀਤੇ ਹੱਥ, ਜਾਣੋ ਪੂਰਾ ਮਾਮਲਾ
Thursday, Oct 27, 2022 - 03:53 PM (IST)
ਚੰਡੀਗੜ੍ਹ (ਰਮਨਜੀਤ) : ਨੈਸ਼ਨਲ ਗ੍ਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ਵੱਲੋਂ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਸੀ। ਇਸ ਜੁਰਮਾਨੇ ਨੂੰ ਅਦਾ ਕਰਨ ਲਈ ਪੰਜਾਬ ਸਰਕਾਰ ਨੇ ਹੱਥ ਖੜ੍ਹੇ ਕਰ ਦਿੱਤੇ ਹਨ। 2000 ਕਰੋੜ ਤੋਂ ਵੱਧ ਦਾ ਇਕਮੁਸ਼ਤ ਜੁਰਮਾਨਾ ਅਦਾ ਕਰਨ ਤੋਂ ਪੰਜਾਬ ਸਰਕਾਰ ਨੇ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਮਾੜੇ ਆਰਥਿਕ ਹਾਲਾਤ ਦਾ ਹਵਾਲਾ ਦਿੰਦੇ ਹੋਏ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਘਰੇਲੂ ਬਿਜਲੀ ਖ਼ਪਤਕਾਰ ਜ਼ਰਾ ਧਿਆਨ ਦੇਣ, ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ
ਐੱਨ. ਜੀ. ਟੀ. ਦੀ ਸਮਾਂ ਹੱਦ ਨੇੜੇ ਆਉਂਦੀ ਦੇਖ ਮੁੱਖ ਸਕੱਤਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ ਜਿਸ ਤਰ੍ਹਾਂ ਹੋਰ ਸੂਬੇ ਰਾਸ਼ੀ ਦਾ ਕੁੱਝ ਹਿੱਸਾ ਜਮ੍ਹਾਂ ਕਰਵਾ ਰਹੇ ਹਨ, ਉਸੇ ਤਰ੍ਹਾਂ ਪੰਜਾਬ ਵੀ 750 ਕਰੋੜ ਰੁਪਏ ਜਮ੍ਹਾਂ ਕਰਵਾਏਗਾ। ਮੁੱਖ ਸਕੱਤਰ ਨੇ ਕਿਹਾ ਕਿ ਬਾਕੀ ਰਕਮ ਇਕ ਸਾਲ ਦੇ ਅੰਦਰ-ਅੰਦਰ ਜਮ੍ਹਾਂ ਕਰਵਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਨਹੀਂ ਮਿਲਣਗੇ ਨਵੇਂ ਖੇਤੀ ਲਾਇਸੈਂਸ, CM ਮਾਨ ਦੇ ਹੁਕਮਾਂ ਮਗਰੋਂ ਲਾਈ ਮੁਕੰਮਲ ਪਾਬੰਦੀ
ਜਾਣੋ ਕੀ ਹੈ ਪੂਰਾ ਮਾਮਲਾ
ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਕੁੱਝ ਦਿਨ ਪਹਿਲਾਂ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੋਂ ਵੱਡਾ ਝਟਕਾ ਲੱਗਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ 'ਤੇ ਪੰਜਾਬ ਸਰਕਾਰ 'ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਲਗਾਏ ਗਏ ਇਸ ਜੁਰਮਾਨੇ ਤੋਂ ਬਾਅਦ ਰਹਿੰਦ-ਖੂੰਹਦ ਨੂੰ ਲੈ ਕੇ ਪੰਜਾਬ ਸਰਕਾਰ ਹੁਣ ਚੌਕਸ ਹੋ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ