ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ ਡਿਪੂਆਂ 'ਤੇ...

Wednesday, Jul 08, 2026 - 10:01 AM (IST)

ਪੰਜਾਬ : ਮੁਫ਼ਤ ਕਣਕ ਲੈਣ ਵਾਲੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ, ਰਾਸ਼ਨ ਡਿਪੂਆਂ 'ਤੇ...

ਲੁਧਿਆਣਾ (ਖੁਰਾਣਾ) : ਫੂਡ ਤੇ ਸਪਲਾਈ ਵਿਭਾਗ ਦੇ ਕੰਟਰੋਲਰ ਲਖਬੀਰ ਸਿੰਘ ਸੰਧੂ ਅਤੇ ਕੰਟਰੋਲਰ ਸਰਤਾਜ ਸਿੰਘ ਚੀਮਾ ਦੀ ਅਗਵਾਈ ਹੇਠ ਗਠਿਤ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' ਤਹਿਤ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਕੁੱਲ 4,54,137 ਰਾਸ਼ਨ ਕਾਰਡ ਧਾਰਕਾਂ ਵਿੱਚੋਂ 4,24,132 ਪਰਿਵਾਰਾਂ ਨੂੰ ਉਨ੍ਹਾਂ ਦੇ ਹਿੱਸੇ ਦੀ ਕਣਕ ਵੰਡਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਾਢੇ 4 ਲੱਖ ਤੋਂ ਵੱਧ ਲਾਭਪਾਤਰੀ ਪਰਿਵਾਰਾਂ ਲਈ ਜਾਰੀ ਕੀਤੇ ਗਏ 25,159 ਮੀਟ੍ਰਿਕ ਟਨ ਅਨਾਜ ਦੇ ਕੋਟੇ ਨੂੰ 1,602 ਰਾਸ਼ਨ ਡਿਪੂਆਂ ਰਾਹੀਂ ਵੰਡਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਅੱਜ ਆਵੇਗਾ ਵੱਡਾ ਫ਼ੈਸਲਾ! ਹਾਈਕੋਰਟ ਦੀ ਸੁਣਵਾਈ 'ਤੇ...

ਵਿਭਾਗ ਵੱਲੋਂ ਯੋਜਨਾ ਮੁਤਾਬਕ ਰਾਸ਼ਨ ਕਾਰਡ ਧਾਰਕਾਂ ਨੂੰ ਪ੍ਰਤੀ ਮਹੀਨਾ 5 ਕਿੱਲੋ ਦੇ ਹਿਸਾਬ ਨਾਲ 3 ਮਹੀਨਿਆਂ ਦੀ ਕੁੱਲ 15 ਕਿੱਲੋਗ੍ਰਾਮ ਕਣਕ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ, ਜੋ ਕਿ 1 ਅਪ੍ਰੈਲ ਤੋਂ ਲੈ ਕੇ 30 ਜੂਨ ਤੱਕ ਦੇ 3 ਮਹੀਨਿਆਂ ਦਾ ਕੋਟਾ ਹੈ। ਵਿਭਾਗੀ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਕਣਕ ਵੰਡਣ ਦਾ ਕੰਮ 93.39 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ, ਜਦੋਂ ਕਿ ਬਾਕੀ ਰਹਿੰਦੇ ਪਰਿਵਾਰਾਂ ਨੂੰ ਕਣਕ ਵੰਡਣ ਦਾ ਕੰਮ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪ੍ਰਮੋਸ਼ਨਾਂ 'ਤੇ ਲੱਗੀ ਰੋਕ ਖ਼ਤਮ! ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਦੂਜੇ ਪਾਸੇ ਫੂਡ ਤੇ ਸਪਲਾਈ ਵਿਭਾਗ ਵੱਲੋਂ ਲਾਭਪਾਤਰੀ ਪਰਿਵਾਰਾਂ ਨੂੰ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਬਾਰੇ ਜਾਣਕਾਰੀ ਦਿੰਦਿਆਂ ਕੰਟਰੋਲਰ ਲਖਬੀਰ ਸਿੰਘ ਸੰਧੂ ਅਤੇ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ 2,80,000 ਰਾਸ਼ਨ ਕਿੱਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚ ਦਾਲ, ਨਮਕ, ਖੰਡ, ਹਲਦੀ ਪਾਊਡਰ ਅਤੇ ਸਰ੍ਹੋਂ ਦਾ ਤੇਲ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਨਾਲ ਸਬੰਧਿਤ 2,51,000 ਪਰਿਵਾਰਾਂ ਨੂੰ ਉਕਤ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਇੱਕ ਸਵਾਲ ਦੇ ਜਵਾਬ 'ਚ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਲੁਧਿਆਣਾ ਈਸਟ (ਪੂਰਬੀ) ਇਲਾਕੇ 'ਚ 923 ਅਤੇ ਵੈਸਟ (ਪੱਛਮੀ) ਇਲਾਕੇ 'ਚ 679 ਰਾਸ਼ਨ ਡਿਪੂ ਚੱਲ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News