ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ

Thursday, Oct 15, 2026 - 05:19 PM (IST)

ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ

ਫਾਜ਼ਿਲਕਾ (ਵੈੱਬ ਡੈਸਕ, ਸੁਨੀਲ ਨਾਗਪਾਲ) : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਫਾਜ਼ਿਲਕਾ ਦੇ ਆਰ. ਟੀ. ਓ. ਦਫ਼ਤਰ 'ਚ ਗੱਡੀਆਂ ਦੀ ਪਾਸਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਆਰ. ਟੀ. ਓ. ਦਫ਼ਤਰ 'ਚ ਵੀਰਵਾਰ ਤੋਂ ਕਮਰਸ਼ੀਅਲ ਅਤੇ ਨਾਨ-ਕਮਰਸ਼ੀਅਲ ਗੱਡੀਆਂ ਦੀ ਪਾਸਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਲੋਕਾਂ ਨੂੰ ਗੱਡੀਆਂ ਦਾ ਪਾਸਿੰਗ ਅਤੇ ਸਬੰਧਿਤ ਸਹੂਲਤਾਂ ਲਈ ਜਲਾਲਾਬਾਦ, ਫਿਰੋਜ਼ਪੁਰ, ਮੋਗਾ ਜਾਂ ਹੋਰ ਸ਼ਹਿਰਾਂ 'ਚ ਜਾਣ ਦੀ ਲੋੜ ਨਹੀਂ ਪਵੇਗੀ। ਵਿਭਾਗ ਵਲੋਂ ਹਰ ਹਫ਼ਤੇ ਵੀਰਵਾਰ ਨੂੰ ਇਹ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਅੱਜ ਪਹਿਲੇ ਦਿਨ ਕਰੀਬ 25 ਗੱਡੀਆਂ ਪੁੱਜੀਆਂ, ਜਿਨ੍ਹਾਂ 'ਚੋਂ 18 ਗੱਡੀਆਂ ਨੂੰ ਪਾਸ ਕਰ ਦਿੱਤਾ ਗਿਆ, ਜਦੋਂ ਕਿ 7 ਗੱਡੀਆਂ ਨਿਰਧਾਰਿਤ ਨਿਯਮਾਂ 'ਤੇ ਖ਼ਰਾ ਨਾ ਉਤਰਨ ਕਾਰਨ ਰਿਜੈਕਟ ਕਰ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ

ਇਨ੍ਹਾਂ ਗੱਡੀਆਂ ਦੇ ਮਾਲਕਾਂ ਨੂੰ ਅਗਲੇ ਹਫ਼ਤੇ ਦੁਬਾਰਾ ਜਾਂਚ ਕਰਾਉਣ ਲਈ ਕਿਹਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਵਾਸੀ ਗੋਪਾਲ ਅਗਰਵਾਲ, ਕੈਪਟਨ ਨੇ ਦੱਸਿਆ ਕਿ ਫਾਜ਼ਿਲਕਾ 'ਚ ਗੱਡੀਆਂ ਦੀ ਪਾਸਿੰਗ ਸ਼ੁਰੂ ਹੋਣਾ ਲੋਕਾਂ ਲਈ ਵੱਡੀ ਰਾਹਤ ਹੈ। ਇਸ ਤੋਂ ਪਹਿਲਾਂ ਵਾਹਨ ਚਾਲਕਾਂ ਨੂੰ ਪਾਸਿੰਗ ਲਈ ਦੂਰ-ਦੁਰਾਡੇ ਸ਼ਹਿਰਾਂ 'ਚ ਜਾਣਾ ਪੈਂਦਾ ਸੀ। ਭਾਰੀ ਵਾਹਨ ਚਲਾਉਣ ਦਾ ਲਾਇਸੈਂਸ ਬਣਵਾਉਣ ਸਬੰਧੀ ਕੰਮਾਂ ਲਈ ਵੀ ਲੋਕਾਂ ਨੂੰ ਬਾਹਰ ਜਾਣਾ ਪੈਂਦਾ ਸੀ ਅਤੇ ਕਈ ਲੋਕ 140 ਕਿਲੋਮੀਟਰ ਤੱਕ ਦਾ ਸਫ਼ਰ ਤੈਅ ਕਰਦੇ ਸਨ ਪਰ ਹੁਣ ਇਹ ਸਹੂਲਤ ਫਾਜ਼ਿਲਕਾ 'ਚ ਹੀ ਉਪਲੱਬਧ ਹੈ।

ਇਹ ਵੀ ਪੜ੍ਹੋ : 'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ ਸਕੂਲ ਅੱਜ ਰਹਿਣਗੇ ਬੰਦ

ਇਸ ਨਾਲ ਲੋਕਾਂ ਦੇ ਸਮੇਂ ਅਤੇ ਪੈਸਿਆਂ ਦੀ ਬੱਚਤ ਹੋਵੇਗੀ। ਵਿਭਾਗ ਦੇ ਅਧਿਕਾਰੀ ਜੱਸੀ ਚਾਵਲਾ ਨੇ ਦੱਸਿਆ ਕਿ ਫਾਜ਼ਿਲਕਾ 'ਚ ਕਮਰਸ਼ੀਅਲ ਅਤੇ ਨਾਨ-ਕਮਰਸ਼ੀਅਲ ਗੱਡੀਆਂ ਦੀ ਪਾਸਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਹੁਣ ਹਰ ਵੀਰਵਾਰ ਉਪਲੱਬਧ ਰਹੇਗੀ ਅਤੇ ਇਸ ਨਾਲ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News