ਪੰਜਾਬ ਸਰਕਾਰ ਨੇ ਪੁਲਸ ਵਿਭਾਗ 'ਚ ਕੀਤਾ ਵੱਡਾ ਫੇਰਬਦਲ, 10 DSP ਅਧਿਕਾਰੀਆਂ ਤਬਾਦਲੇ
Friday, Aug 11, 2023 - 10:19 PM (IST)

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਇਸੇ ਕੜੀ 'ਚ ਸ਼ੁੱਕਰਵਾਰ ਨੂੰ ਪੁਲਸ ਵਿਭਾਗ 'ਚ ਫੇਰਬਦਲ ਕਰਦੇ ਹੋਏ ਕੁਝ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਉਨ੍ਹਾਂ 'ਚ ਡੀ.ਐੱਸ.ਪੀ. ਵਰਯਾਮ ਸਿੰਘ, ਜੰਗਜੀਤ ਸਿੰਘ, ਕੁਲਭੂਸ਼ਣ ਸਿੰਘ, ਰਾਜੇਸ਼ ਕੁਮਾਰ, ਜੀਤ ਸਿੰਘ, ਕਮਲਜੀਤ ਸਿੰਘ, ਜਸਵਿੰਦਰ ਸਿੰਘ, ਸੁਖਬੀਰ ਸਿੰਘ, ਸੰਜੀਵ ਕੁਮਾਰ ਅਤੇ ਅਸ਼ਵਨੀ ਕੁਮਾਰ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ- ਰਾਘਵ ਚੱਢਾ ਨੂੰ ਰਾਜ ਸਭਾ ਤੋਂ ਕੀਤਾ ਗਿਆ ਸਸਪੈਂਡ
ਇਹ ਵੀ ਪੜ੍ਹੋ- ਰਾਜ ਸਭਾ ਤੋਂ ਸਸਪੈਂਡ ਹੋਣ ਮਗਰੋਂ ਰਾਘਵ ਚੱਢਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਆਖੀ ਇਹ ਗੱਲ
ਜ਼ਿਕਰਯੋਗ ਹੈ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ 'ਚ ਸੱਤਾ ਸੰਭਾਲੀ ਹੈ ਉਦੋਂ ਤੋਂ ਸੂਬੇ 'ਚ ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਆਏ ਦਿਨ ਅਧਿਕਾਰੀਆਂ ਦੇ ਤਬਾਦਲੇ ਅਤੇ ਪੋਸਟਿੰਗ ਹੋ ਰਹੀ ਹੈ। ਉਥੇ ਹੀ ਅੱਜ ਯਾਨੀ ਸ਼ੁੱਕਰਵਾਰ ਨੂੰ ਪੁਲਸ ਪ੍ਰਸ਼ਾਸਨ 'ਚ ਫੇਰਬਦਲ ਕਰਦੇ ਹੋਏ 10 ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।