ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਫਰਦ ਕੇਂਦਰ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

Wednesday, Apr 01, 2026 - 04:45 PM (IST)

ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਫਰਦ ਕੇਂਦਰ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਰਦ ਕੇਂਦਰ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਵਾਅਦਾ ਖਿਲਾਫੀ ਦੇ ਸਬੰਧ ਵਿਚ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫਰਦ ਕੇਂਦਰ ਮੁਲਾਜ਼ਮਾਂ ਨੇ ਦੱਸਿਆ ਕਿ ਫਰਦ ਕੇਂਦਰ ਦੇ ਭਵਿੱਖ ਨੂੰ ਲੈ ਕੇ ਸਰਕਾਰ ਦੇ ਦਰਬਾਰ ਵਿਚ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚ ਸਾਡੇ ਬਰਖਾਸਤ ਕੀਤੇ ਸਾਥੀਆਂ ਨੂੰ ਮੁੜ ਬਹਾਲ ਕਰਨ ਸਬੰਧੀ ਸਹਿਮਤੀ ਬਣੀ ਸੀ ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਉੱਚ ਅਧਿਕਾਰੀਆਂ ਵੱਲੋਂ ਟਾਲ-ਮਟੋਲ ਦਾ ਰਵੱਈਆ ਅਪਣਾਇਆ ਜਾ ਰਿਹਾ ਹੈ। ਇਸ ਦੇ ਨਾਲ ਫਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਦੀ ਹੋਰ ਮੰਗ ਮਾਰਚ ਮਹੀਨੇ ਵਿਚ ਵਧੀ ਹੋਈ ਤਨਖਾਹ ਬਾਰੇ ਸੀ, ਉਸ ਸਬੰਧ ਵਿਚ ਵੀ ਕੋਈ ਪੱਤਰ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਮੌਜੂਦਾ ਸੀ.ਐੱਮ.ਐੱਸ. ਕੰਪਨੀ ਦਾ ਟੈਂਡਰ 31 ਮਾਰਚ ਨੂੰ ਖਤਮ ਹੋ ਰਿਹਾ ਹੈ, ਜਿਸ ਦੀ ਜਾਣਕਾਰੀ ਆਪ੍ਰੇਟਰਾਂ ਨੂੰ ਕੰਪਨੀ ਵੱਲੋਂ ਦਿੱਤੀ ਗਈ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ

ਹੁਣ 1 ਅਪ੍ਰੈਲ ਤੋਂ ਫਰਦ ਕੇਂਦਰ ਦੇ ਮੁਲਾਜ਼ਮ ਕਿਸ ਹੈਸੀਅਤ ਨਾਲ ਅਤੇ ਕਿਸ ਵਿਭਾਗ ਦੇ ਅਧੀਨ ਕੰਮ ਕਰਨਗੇ, ਇਸ ਬਾਰੇ ਸਰਕਾਰ ਵੱਲੋਂ ਕੋਈ ਸੂਚਨਾ ਪ੍ਰਾਪਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕੁਝ ਅਣਅਧਿਕਾਰਤ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੰਪਨੀ ਦਾ ਜ਼ੁਬਾਨੀ ਤੌਰ ’ਤੇ ਮਈ 2026 ਤੱਕ ਕਾਰਜਕਾਲ ਵਧਾ ਦਿੱਤਾ ਗਿਆ ਹੈ, ਉਹ ਵੀ ਬਿਨਾਂ ਕਿਸੇ ਟੈਂਡਰ ਦੇ, ਜਿਸ ਦਾ ਸਿੱਧਾ ਮਤਲਬ ਹੈ ਕਿ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇੰਨੇ ਵੱਡੇ ਪੱਧਰ ’ਤੇ ਘਪਲਾ ਹੋਣ ਜਾ ਰਿਹਾ ਹੈ। ਉਕਤ ਘਪਲੇ ਦੇ ਸਬੰਧ ਵਿਚ ਕਾਨੂੰਨੀ ਮਾਹਿਰਾਂ ਤੋਂ ਵੀ ਸਲਾਹ ਲਈ ਜਾ ਰਹੀ ਹੈ ਅਤੇ ਵਿਰੋਧ ਕਰਦੇ ਹੋਏ ਫਰਦ ਕੇਂਦਰ ਯੂਨੀਅਨ 4 ਤੋਂ 7 ਅਪ੍ਰੈਲ 2026 ਤੱਕ ਹੜਤਾਲ ’ਤੇ ਜਾ ਰਹੀ ਹੈ। ਇਸ ਦੌਰਾਨ ਫਰਦ ਕੇਂਦਰ ਦਾ ਕੰਮ ਪੂਰੀ ਤਰ੍ਹਾਂ ਬੰਦ ਰਹੇਗਾ। ਐਸੋਸੀਏਸ਼ਨ ਆਗੂਆਂ ਅਨੁਸਾਰ ਆਉਣ ਵਾਲੇ ਸਮੇਂ ਵਿਚ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ, ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਹੱਲ ਨਹੀਂ ਨਿਕਲਦਾ।

ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਲਈ ਨਵੀਂ ਸਿਰਦਰਦੀ, ਹੁਣ ਮੰਡਰਾਉਣ ਲੱਗਾ ਇਹ ਖ਼ਤਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News