ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਨ੍ਹਾਂ ਵਾਹਨਾਂ ਦੇ ਵੱਡੇ ਪੱਧਰ 'ਤੇ ਕੱਟੇ ਜਾ ਰਹੇ ਚਲਾਨ
Tuesday, Feb 25, 2025 - 04:10 PM (IST)

ਮੋਗਾ (ਕਸ਼ਿਸ਼) : ਸ਼ਹਿਰ ਵਿਚ ਵੱਧ ਰਹੀਆਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਅਤੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਟਰੈਫਿਕ ਪੁਲਸ ਵੱਲੋਂ ਮੋਗਾ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੇ ਕਾਗਜ਼ਾਤ ਚੈੱਕ ਕੀਤੇ ਗਏ। ਇਸੇ ਕੜੀ ਦੇ ਤਹਿਤ ਅੱਜ ਮੋਗਾ ਦੇ ਲਾਲ ਸਿੰਘ ਰੋਡ ਦੇ ਹੋਟਸਪੋਟ ਮੰਨਿਆ ਜਾਣ ਵਾਲਾ ਇਲਾਕਾ ਸਾਧਾਂਵਾਲੀ ਬਸਤੀ ਵਿਚ ਮੋਗਾ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ ਜਿੱਥੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਕਈ ਵਾਹਨਾਂ ਦੇ ਚਲਾਨ ਕੀਤੇ ਗਏ ਜਦਕਿ ਕਈਆਂ ਨੂੰ ਮੌਕੇ 'ਤੇ ਬੰਦ ਕੀਤਾ ਗਿਆ। ਇਸ ਮੌਕੇ ਡੀਐੱਸਪੀ ਟਰੈਫਿਕ ਜੋਰਾ ਸਿੰਘ ਅਤੇ ਟਰੈਫਿਕ ਇੰਚਾਰਜ ਖੇਮ ਚੰਦ ਪਰਾਸਰ ਅਤੇ ਪੁਲਸ ਪਾਰਟੀ ਮੌਜੂਦ ਸੀ।
ਇਹ ਵੀ ਪੜ੍ਹੋ : ਤਰਨਤਾਰਨ ਦੇ ਕਸਬਾ ਝਬਾਲ 'ਚ ਦਹਿਸ਼ਤ, ਡਰਦੇ ਘਰਾਂ 'ਚੋਂ ਬਾਹਰ ਨਹੀਂ ਨਿਕਲ ਰਹੇ ਲੋਕ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਟਰੈਫਿਕ ਜੋਰਾ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਅਤੇ ਐੱਸਐੱਸਪੀ ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਦੇ ਤਹਿਤ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਸ ਵੱਲੋਂ ਲਗਾਤਾਰ ਚੈਕਿੰਗ ਅਭਿਆਨ ਚਲਾਏ ਜਾ ਰਹੇ ਹਨ। ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕੀਤੀ ਜਾ ਰਹੀ ਹੈ ਜਿਸ ਦੇ ਚੱਲਦੇ ਅੱਜ ਮੋਗਾ ਦੇ ਲਾਲ ਸਿੰਘ ਰੋਡ 'ਤੇ ਹੋਟ ਸਪੋਟ ਮੰਨਿਆ ਜਾਣ ਵਾਲਾ ਇਲਾਕਾ ਸਾਧਾਂਵਾਲੀ ਬਸਤੀ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਦੇ ਨੰਬਰ ਪਲੇਟ ਨਹੀਂ ਸਨ ਅਤੇ ਨਾ ਹੀ ਕਾਗਜ਼ ਸਨ ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਕਰਕੇ ਨਾਲ ਰੱਖਣ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਤਸਕਰ ਆਪਣਾ ਕਾਰੋਬਾਰ ਬੰਦ ਕਰਨ ਜੇਕਰ ਫਿਰ ਵੀ ਕੋਈ ਨਸ਼ਾ ਤਸਕਰ ਨਹੀਂ ਸੁਧਰਦਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ' ਚ VIP ਨੰਬਰਾਂ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਕੀਮਤ ਸੁਣ ਉੱਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e