ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਿਆ ਅਲਰਟ
Friday, Nov 01, 2024 - 05:56 PM (IST)
ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਖ਼ਬਰ ਹੈ ਕਿਉਂਕਿ ਦੀਵਾਲੀ ਦੀ ਰਾਤ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਆਲਮ ਇਹ ਹੈ ਕਿ ਜ਼ਿਆਦਾਤਰ ਸ਼ਹਿਰਾਂ 'ਚ ਪ੍ਰਦੂਸ਼ਣ ਆਰੇਂਜ ਅਲਰਟ 'ਤੇ ਹੈ। ਦੀਵਾਲੀ ਦੇ ਚੱਲਦੇ ਜਦੋਂ ਰਾਤ ਨੂੰ ਪਟਾਕੇ ਚੱਲਣੇ ਸ਼ੁਰੂ ਹੋਏ ਤਾਂ AQI 500 ਨੂੰ ਪਾਰ ਕਰ ਗਿਆ। ਇਥੇ ਚਿੰਤਾ ਇਸ ਗੱਲ ਦੀ ਹੈ ਕਿ ਜਦੋਂ ਏਅਰ ਕੁਆਲਿਟੀ ਇੰਡੈਕਸ (AQI) ਖਤਰੇ ਦੇ ਪੱਧਰ 'ਤੇ ਪਹੁੰਚ ਜਾਂਦਾ ਹੈ ਤਾਂ ਲੋਕਾਂ ਵਿਚ ਸਿਹਤ ਸਮੱਸਿਆਵਾਂ ਦਾ ਖ਼ਤਰਾ ਵੱਧ ਜਾਂਦਾ ਹੈ। ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਸੀਮਤ ਕੀਤਾ ਹੈ।
ਇਹ ਵੀ ਪੜ੍ਹੋ : PRTC ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਹਾਲਾਂਕਿ ਸਰਕਾਰੀ ਹਦਾਇਤਾਂ ਅਨੁਸਾਰ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਨਿਰਧਾਰਤ ਕੀਤਾ ਗਿਆ ਪਰ ਇਸ ਦੇ ਬਾਵਜੂਦ ਸ਼ਾਮ ਨੂੰ ਪਟਾਕੇ ਸ਼ੁਰੂ ਹੋ ਕੇ ਦੇਰ ਰਾਤ ਤੱਕ ਚੱਲਦੇ ਰਹੇ। ਇਸ ਦੇ ਚੱਲਦੇ ਅੰਮ੍ਰਿਤਸਰ, ਜਲੰਧਰ, ਖੰਨਾ, ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿਚ AQI 400 ਤੋਂ 500 ਦੇ ਵਿਚਕਾਰ ਦਰਜ ਕੀਤਾ ਗਿਆ। ਇੰਨਾ ਹੀ ਨਹੀਂ ਇਨ੍ਹਾਂ ਸ਼ਹਿਰਾਂ ਦਾ ਔਸਤ AQI ਵੀ 200 ਤੋਂ 300 ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਵੱਡੇ ਸ਼ਹਿਰਾਂ 'ਚ AQI ਖ਼ਤਰਨਾਕ ਪੱਧਰ 'ਤੇ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰਿਆ ਵੱਡਾ ਹਾਦਸਾ, ਦੀਵਾਲੀ ਦੀਆਂ ਖ਼ੁਸ਼ੀਆਂ 'ਚ ਪਏ ਵੈਣ
ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਰਗੇ ਵੱਡੇ ਸ਼ਹਿਰਾਂ ਨੇ AQI ਨੂੰ ਖਤਰਨਾਕ ਸ਼੍ਰੇਣੀ ਵਿਚ ਦਰਜ ਕੀਤਾ ਹੈ। ਪਟਾਕਿਆਂ ਕਾਰਨ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਅਤੇ ਧੂੜ ਦੇ ਕਣ ਹਵਾ ਦੀ ਗੁਣਵੱਤਾ ਨੂੰ ਕਾਫ਼ੀ ਖ਼ਰਾਬ ਕਰਦੇ ਹਨ। ਮਾਹਿਰਾਂ ਅਨੁਸਾਰ ਇਸ ਸਮੇਂ ਪੀਐਮ2.5 ਅਤੇ ਪੀਐਮ10 ਵਰਗੇ ਪ੍ਰਦੂਸ਼ਕਾਂ ਦਾ ਪੱਧਰ ਆਮ ਨਾਲੋਂ ਕਈ ਗੁਣਾ ਵੱਧ ਹੋ ਗਿਆ ਹੈ, ਜਿਸ ਕਾਰਨ ਸਾਹ, ਦਮਾ ਅਤੇ ਦਿਲ ਦੀਆਂ ਬਿਮਾਰੀਆਂ ਵਰਗੀਆਂ ਸਮੱਸਿਆਵਾਂ ਦਾ ਖ਼ਤਰਾ ਵੱਧ ਗਿਆ ਹੈ। ਪ੍ਰਦੂਸ਼ਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਹੀ ਬਿਮਾਰ ਲੋਕਾਂ ਦੀ ਸਿਹਤ ਕਾਫ਼ੀ ਪ੍ਰਭਾਵਿਤ ਹੋਈ ਹੈ। ਹਸਪਤਾਲਾਂ ਵਿਚ ਸਾਹ ਲੈਣ ਵਿਚ ਤਕਲੀਫ਼, ਐਲਰਜੀ ਅਤੇ ਅੱਖਾਂ ਵਿੱਚ ਜਲਣ ਦੀਆਂ ਸ਼ਿਕਾਇਤਾਂ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਡਾਕਟਰਾਂ ਨੇ ਲੋਕਾਂ ਨੂੰ ਮਾਸਕ ਪਹਿਨਣ, ਘਰ ਦੇ ਅੰਦਰ ਰਹਿਣ ਅਤੇ ਖਾਸ ਤੌਰ 'ਤੇ ਸਵੇਰੇ ਅਤੇ ਰਾਤ ਨੂੰ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਸਿੱਖ ਭਾਈਚਾਰਾ ਕਦੋਂ ਮਨਾਏਗਾ ਬੰਦੀ ਛੋੜ ਦਿਵਸ, ਫਾਈਨਲ ਹੋ ਗਈ ਤਾਰੀਖ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e