ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ

Thursday, Sep 05, 2024 - 10:49 AM (IST)

ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ

ਚੰਡੀਗੜ੍ਹ : ਇਸ ਵੇਲੇ ਕਰੀਬ ਪੂਰੇ ਦੇਸ਼ 'ਚ ਬਰਸਾਤ ਦਾ ਦੌਰ ਜਾਰੀ ਹੈ। ਉੱਥੇ ਹੀ ਪੰਜਾਬ 'ਚ ਵੀ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਮੌਸਮ ਵਿਭਾਗ ਵਲੋਂ ਚੰਡੀਗੜ੍ਹ, ਹਰਿਆਣਾ ਅਤੇ ਬਾਕੀ ਸੂਬਿਆਂ ਸਮੇਤ ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਲਈ ਜੇਕਰ ਤੁਹਾਡਾ ਕਿਤੇ ਦੂਰ ਜਾਣ ਦਾ ਪ੍ਰੋਗਰਾਮ ਹੈ ਤਾਂ ਜ਼ਰਾ ਸੋਚ-ਸਮਝ ਕੇ ਹੀ ਘਰੋਂ ਨਿਕਲੋ ਕਿਉਂਕਿ ਮੀਂਹ ਕਾਰਨ ਤੁਹਾਨੂੰ ਰਾਹ 'ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : CM ਮਾਨ ਅੱਜ ਖ਼ੁਦ ਕਰਨਗੇ ਕਿਸਾਨਾਂ ਨਾਲ ਮੀਟਿੰਗ, ਭੇਜਿਆ ਗਿਆ ਸੱਦਾ ਪੱਤਰ

ਦੱਸਿਆ ਜਾ ਰਿਹਾ ਹੈ ਕਿ ਅਗਲੇ 7 ਦਿਨਾਂ ਦੌਰਾਨ ਸੂਬੇ 'ਚ ਭਾਰੀ ਮੀਂਹ ਪੈ ਸਕਦਾ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਇਸ ਸੀਜ਼ਨ ਦਾ ਸਭ ਤੋਂ ਘੱਟ ਮੀਂਹ ਮੋਹਾਲੀ 'ਚ ਦੇਖਣ ਨੂੰ ਮਿਲਿਆ ਹੈ। ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਮੀਂਹ ਪੈਣ ਕਾਰਨ ਤਾਪਮਾਨ 'ਚ ਕਾਫ਼ੀ ਫ਼ਰਕ ਨਜ਼ਰ ਆਇਆ ਹੈ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ : ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਅੱਜ

ਇਸ ਤੋਂ ਪਹਿਲਾਂ ਭਾਰੀ ਮੀਂਹ ਕਾਰਨ ਕਈ ਜ਼ਿਲ੍ਹੇ ਤਾਂ ਪੂਰੀ ਤਰ੍ਹਾਂ ਪਾਣੀ 'ਚ ਹੀ ਡੁੱਬ ਗਏ ਸਨ। ਬੀਤੇ ਦਿਨੀਂ ਸਭ ਤੋਂ ਜ਼ਿਆਦਾ ਜਲੰਧਰ ਜ਼ਿਲ੍ਹੇ 'ਚ ਮੀਂਹ ਦੇਖਣ ਨੂੰ ਮਿਲਿਆ ਅਤੇ ਜ਼ਿਆਦਾਤਰ ਇਲਾਕੇ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਏ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਫਿਲਹਾਲ ਆਉਣ ਵਾਲੇ ਦਿਨਾਂ 'ਚ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News