ਪੰਜਾਬ ਵਾਸੀ ਦੇਣ ਧਿਆਨ, ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ
Thursday, Jan 23, 2025 - 04:42 PM (IST)

ਚੰਡੀਗੜ੍ਹ (ਅੰਕੁਰ) : ਪੱਛੜੀਆਂ ਸ਼੍ਰੇਣੀਆਂ ਭੌਂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ 'ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜ਼ਿਲ੍ਹਿਆਂ 'ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ 'ਚ ਦੇਖਿਆ ਗਿਆ ਸ਼ੇਰ! ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ 'ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ 'ਤੇ ਕਰਜੇ ਮੁਹੱਈਆ ਕਰਵਾਏ ਜਾ ਰਹੇ ਹਨ। ਸਿੱਧਾ ਕਰਜ਼ਾ ਸਕੀਮ, ਐੱਨ. ਬੀ. ਸੀ. ਸਕੀਮ ਅਤੇ ਐੱਨ. ਐੱਮ. ਡੀ. ਸਕੀਮ ਰਾਹੀਂ ਕਮਜ਼ੋਰ ਵਰਗ/ਪੱਛੜੀਆਂ ਸ੍ਰੇਣੀਆਂ ਦੀ ਆਰਥਿਕ ਤੌਰ 'ਤੇ ਮਦਦ ਕੀਤੀ ਜਾ ਰਹੀ ਹੈ। ਇਹ ਸਕੀਮਾਂ ਰਾਸਟਰੀ ਕਾਰਪੋਰੇਸ਼ਨਾਂ ਐੱਨ. ਬੀ. ਸੀ. ਐੱਫ. ਡੀ. ਸੀ. ਅਤੇ ਐੱਨ. ਐੱਮ. ਡੀ. ਐੱਫ. ਸੀ. ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਤਹਿਤ ਲੋਕਾਂ ਨੂੰ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵੀ ਵਿਅਕਤੀ ਦਾ ਲੋਨ ਪਾਸ ਕੀਤਾ ਜਾਂਦਾ ਹੈ, ਉਸ ਦੀ ਰਕਮ ਸਿੱਧਾ ਉਸਦੇ ਖ਼ਾਤੇ ਵਿੱਚ ਭੇਜੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ
ਚੇਅਰਮੈਨ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਰੋਪੜ, ਅੰਮ੍ਰਿਤਸਰ ਅਤੇ ਐੱਸ. ਏ. ਐੱਸ. ਨਗਰ ਜ਼ਿਲ੍ਹਿਆਂ 'ਚ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲੁਧਿਆਣਾ 'ਚ 24 ਜਨਵਰੀ ਨੂੰ, ਪਟਿਆਲਾ 29 ਜਨਵਰੀ, ਫਿਰੋਜ਼ਪੁਰ 30 ਜਨਵਰੀ, ਸੰਗਰੂਰ 31 ਜਨਵਰੀ ਅਤੇ ਬਠਿੰਡਾ 7 ਫਰਵਰੀ ਨੂੰ ਕੈਂਪ ਲਗਾਏ ਜਾਣਗੇ। ਚੇਅਰਮੈਨ ਸੈਣੀ ਨੇ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾ 'ਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8