ਪੰਜਾਬ ਦੇ ਇਸ ਜ਼ਿਲ੍ਹੇ ''ਚ ਲੱਗੀ ਸਖ਼ਤ ਪਾਬੰਦੀ
Saturday, Dec 14, 2024 - 03:20 PM (IST)
ਮਾਲੇਰਕੋਟਲਾ (ਜ਼ਹੂਰ)- ਪੰਜਾਬ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੀਆਂ ਉਪ-ਚੋਣਾਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਮਾਲੇਰਕੋਟਲਾ ਡਾ. ਪੱਲਵੀ ਨੇ ਦੱਸਿਆ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ’ਤੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ। ਜ਼ਿਲ੍ਹਾ ਮਾਲੇਰਕੋਟਲਾ ’ਚ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦਾ ਹੁਕਮ ਜਾਰੀ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਦੇ ਨਾਲ ਹੀ ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੇ, ਕੁਲਹਾੜੀਆਂ, ਵਿਸਫੋਟਕ ਸਮੱਗਰੀ, ਟਕੂਏ ਚੁੱਕਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ, ਬਾਵਰਦੀ ਪੁਲਸ ਕਰਮਚਾਰੀਆਂ ਅਤੇ ਬੈਂਕਾਂ ’ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 22 ਦਸੰਬਰ ਤੱਕ ਲਾਗੂ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8