ਪੰਜਾਬ 'ਚ ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ, ਮੰਤਰੀ ਕਟਾਰੂਚੱਕ ਨਾਲ ਮੀਟਿੰਗ ਮਗਰੋਂ ਲਿਆ ਗਿਆ ਫ਼ੈਸਲਾ

Saturday, Oct 21, 2023 - 12:00 PM (IST)

ਪੰਜਾਬ 'ਚ ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ, ਮੰਤਰੀ ਕਟਾਰੂਚੱਕ ਨਾਲ ਮੀਟਿੰਗ ਮਗਰੋਂ ਲਿਆ ਗਿਆ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਯਤਨਾਂ ਸਦਕਾਂ ਸ਼ੈਲਰ ਮਾਲਕਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਇਹ ਫ਼ੈਸਲਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੀਟਿੰਗ ਤੋਂ ਬਾਅਦ ਲਿਆ। ਮੀਟਿੰਗ ਮਗਰੋਂ ਜਾਰੀ ਬਿਆਨ 'ਚ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮਿੱਲਰਾਂ ਦੇ ਬਹੁਤੇ ਮਾਮਲੇ ਕੇਂਦਰ ਸਰਕਾਰ ਨਾਲ ਸਬੰਧਿਤ ਹਨ। ਮੰਤਰੀ ਕਟਾਰੂਚੱਕ ਨੇ ਅਨਾਜ ਭਵਨ ਚੰਡੀਗੜ੍ਹ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਮਿੱਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵੱਡੀ Update, ਕਿਤੇ ਘੁੰਮਣ ਨਿਕਲਣਾ ਹੈ ਤਾਂ ਪੜ੍ਹ ਲਓ ਇਹ Alert

ਇਸ ਦੌਰਾਨ ਉਨ੍ਹਾਂ ਦੀਆਂ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ 'ਤੇ ਵਿਸਥਾਰ ਪੂਰਵਰਕ ਚਰਚਾ ਕਰਦੇ ਹੋਏ ਅਗਲੇਰੀ ਕਾਰਵਾਈ ਹਿੱਤ ਕੇਂਦਰ ਸਰਕਾਰ ਨੂੰ ਭੇਜਣ ਦਾ ਫ਼ੈਸਲਾ ਹੋਇਆ। ਐਸੋਸੀਏਸ਼ਨ ਵੱਲੋਂ ਹੜਤਾਲ ਖ਼ਤਮ ਕਰਨ ਦੀ ਹਾਮੀ ਭਰੀ ਗਈ। ਇਸ ਮੌਕੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿੱਲਰਜ਼ ਦੀਆਂ ਵਾਜ਼ਿਬ ਮੰਗਾਂ 'ਤੇ ਮਿੱਲਰ ਭਰਾਵਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਤਿਉਹਾਰਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਖ਼ਾਸ ਹੁਕਮ ਜਾਰੀ, ਪੜ੍ਹੋ ਖ਼ਬਰ

ਦੱਸਣਯੋਗ ਹੈ ਕਿ ਭਾਰਤੀ ਖ਼ੁਰਾਕ ਨਿਗਮ ਨੇ ਵਿਸ਼ੇਸ਼ ਤੱਤਾਂ ਵਾਲ ਚੌਲ ਦੇ ਮਸਲੇ 'ਤੇ ਸ਼ੈੱਲਰ ਮਾਲਕਾਂ ਨੂੰ ਤਾੜ ਦਿੱਤਾ ਹੈ ਅਤੇ ਨਿਗਮ ਦੀਆਂ ਸ਼ਰਤਾਂ ਦੀ ਪੂਰਤੀ ਚੌਲ ਮਿੱਲ ਮਾਲਕਾਂ ਦੇ ਵੱਸ ਦੀ ਨਹੀਂ ਹੈ। ਇਸ ਲਈ ਪੰਜਾਬ 'ਚ ਰਾਈਸ ਸ਼ੈਲਰਾਂ ਦੇ ਮਾਲਕ 10 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਸਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News