ਪੰਜਾਬ ''ਚ ਸਰਕਾਰੀ ਬੱਸਾਂ ਦੀ ਹੜਤਾਲ ਦਰਮਿਆਨ ਆਈ ਚੰਗੀ ਖ਼ਬਰ, ਲਿਆ ਗਿਆ ਵੱਡਾ ਫ਼ੈਸਲਾ
Wednesday, Jul 09, 2025 - 06:16 PM (IST)

ਚੰਡੀਗੜ੍ਹ : ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਭਰ ਵਿਚ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਦਰਮਿਆਨ ਚੰਗੀ ਖ਼ਬਰ ਆਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਹੜਤਾਲ 'ਤੇ ਗਈਆਂ ਸਾਰੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਦਾਅਵਾ ਕੀਤਾ ਕਿ ਬੱਸ ਕਾਮਿਆਂ ਨੇ ਹੜਤਾਲ ਖ਼ਤਮ ਕਰਨ ਲਈ ਸਹਿਮਤੀ ਪ੍ਰਗਟਾਈ ਹੈ ਅਤੇ ਕੱਲ੍ਹ ਤੋਂ ਸਾਰੇ ਮੁਲਾਜ਼ਮ ਕੰਮ 'ਤੇ ਪਰਤਣਗੇ।
ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੀ ਰਾਸ਼ੀ ਕੀਤੀ ਜਾਰੀ
ਪੰਜਾਬ ਸਰਕਾਰ ਨੇ ਕਿਹਾ ਕਿ ਮੀਟਿੰਗ ਸੁਖਦ ਮਾਹੌਲ ਵਿਚ ਹੋਈ ਹੈ। ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਸਹਿਮਤੀ ਪ੍ਰਗਟਾਈ ਹੈ। ਅਗਲੀ ਮੀਟਿੰਗ 15 ਦਿਨਾਂ ਦੇ ਅੰਦਰ ਹੋਵੇਗੀ। ਇਸ ਤੋਂ ਇਲਾਵਾ 10-15-20 ਦਿਨਾਂ ਵਿਚ ਸਾਰੀਆਂ ਮੰਗਾਂ 'ਤੇ ਵਿਚਾਰ ਕਰਕੇ ਇਸ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਸਰਕਾਰ ਦੇ ਭਰੋਸੇ ਤੋਂ ਬਾਅਦ ਬੱਸ ਕਾਮਿਆਂ ਨੇ ਮੀਟਿੰਗ ਖ਼ਤਮ ਹੋਣ "ਤੇ ਸਹਿਮਤੀ ਪ੍ਰਗਟਾਈ ਹੈ, ਹਾਲਾਂਕਿ ਅਜੇ ਹੜਤਾਲ ਖ਼ਤਮ ਹੋਣ ਦਾ ਰਸਮੀ ਐਲਾਨ ਨਹੀਂ ਹੋਇਆ ਹੈ ਪਰ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਦਾਅਵਾ ਕੀਤਾ ਹੈ ਕਿ ਸਾਰੇ ਕਾਮੇ ਹੜਤਾਲ ਖ਼ਤਮ ਕਰਨ ਲਈ ਰਾਜ਼ੀ ਹੋ ਗਏ ਹਨ।
ਇਹ ਵੀ ਪੜ੍ਹੋ : ਸਕੂਲਾਂ ਲਈ ਜਾਰੀ ਹੋਈਆਂ ਸਖ਼ਤ ਹਦਾਇਤਾਂ, ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e