ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ, ਅਚਾਨਕ ਫਟਿਆ ਟਾਇਰ, ਉਡ ਗਏ ਪਰਖੱਚੇ
Thursday, Sep 17, 2026 - 02:02 PM (IST)
ਮੋਗਾ/ਅੰਮ੍ਰਿਤਸਰ : ਪੰਜਾਬ ਰੋਡਵੇਜ਼ ਦੀ ਮੋਗਾ ਡੀਪੂ ਦੀ ਬੱਸ ਦਾ ਤਰਨਤਾਰਨ ਨੇੜੇ ਟਾਇਰ ਫਟਨ ਕਾਰਣ ਵੱਡਾ ਹਾਦਸਾ ਵਾਪਰ ਗਿਆ। ਟਾਇਰ ਫਟਣ ਕਾਰਣ ਬੱਸ ਖੜੇ ਟਰਾਲੇ ਵਿਚ ਜਾ ਵੱਜੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦੇ ਪਰਖੱਚੇ ਉਡ ਗਏ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿਚ ਕਾਫੀ ਸਵਾਰੀਆਂ ਸਵਾਰ ਸਨ। ਟੱਕਰ ਤੋਂ ਬਾਅਦ ਚੀਕ ਚਿਪਾੜਾ ਪੈ ਗਿਆ ਅਤੇ ਸਥਾਨਕ ਲੋਕਾਂ ਵੱਲੋਂ ਬੱਸ ਵਿਚ ਬੁਰੀ ਤਰ੍ਹਾਂ ਫਸੇ ਲੋਕਾਂ ਨੂੰ ਤੁਰੰਤ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
