ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੱਚੇ ਕਰਮਚਾਰੀਆਂ ਨੇ ਰੋਸ ਧਰਨਾ ਦੇ ਕੀਤਾ ਬੱਸਾਂ ਦਾ ਚੱਕਾ ਜਾਮ
Monday, Sep 06, 2021 - 05:33 PM (IST)
ਫਿਰੋਜ਼ਪੁਰ (ਕੁਮਾਰ) - ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਣ ’ਤੇ ਅੱਜ ਪੰਜਾਬ ਰੋਡਵੇਜ ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਹੜਤਾਲ ਕਾਰਨ ਪੰਜਾਬ ਦੀਆਂ ਕਰੀਬ 2200 ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਦਾ ਚੱਕਾ ਜਾਮ ਹੋ ਗਿਆ। ਇਸ ਮੌਕੇ ਫਿਰੋਜ਼ਪੁਰ ਕੱਚੇ ਕਰਮਚਾਰੀਆਂ ਵੱਲੋਂ ਫਿਰੋਜ਼ਪੁਰ ਡਿਪੂ ਵਿੱਚ ਗੇਟ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ, ਅਹੁਦੇਦਾਰ ਬਾਜ ਸਿੰਘ ਅਤੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਸਕੱਤਰ ਕੰਵਲਜੀਤ ਸਿੰਘ ਮਨੋਚਲ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ਨਾਲ ਝੀਲ ਵੇਖਣ ਗਏ ਨੌਜਵਾਨ ਦਾ ਸੈਲਫੀ ਲੈਂਦੇ ਸਮੇਂ ਫਿਸਲਿਆ ਪੈਰ, ਪਿਆ ਚੀਕ-ਚਿਹਾੜਾ (ਤਸਵੀਰਾਂ)
ਉਨ੍ਹਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਅਤੇ ਹੜਤਾਲ ਲਈ ਭੇਜੇ ਗਏ ਨੋਟਿਸਾਂ ਬਾਰੇ ਪੰਜਾਬ ਸਰਕਾਰ ਵੱਲੋਂ ਮੀਟਿੰਗ ਵੀ ਨਹੀਂ ਬੁਲਾਈ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਕਰਮਚਾਰੀਆਂ ਨੂੰ ਬਰਾਬਰ ਕੰਮ ਦੇ ਬਦਲੇ ਬਰਾਬਰ ਤਨਖਾਹ ਦਿੱਤੀ ਜਾਵੇ, ਰਿਪੋਰਟ ਦੀਆਂ ਕੰਡੀਸ਼ਨਾ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ ਅਤੇ ਸਰਕਾਰੀ ਬੱਸਾਂ ਦੀ ਗਿਣਤੀ ਵਧਾ ਕੇ 10000 ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਭੇਤਭਰੇ ਹਾਲਾਤ ’ਚ ਕਤਲ ਕਰ ਪਟੜੀ ’ਤੇ ਸੁੱਟੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ
ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਯੂਨੀਅਨ ਨੂੰ ਪਹਿਲੀ ਜੁਲਾਈ ਅਤੇ ਫਿਰ 6 ਅਗਸਤ ਨੂੰ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਕਿਹਾ ਸੀ ਕਿ ਇਸ ਸਮੱਸਿਆ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੱਲ ਕੀਤਾ ਜਾਵੇਗਾ, ਪਰ ਅੱਜ ਤੱਕ ਇਸ ਦਾ ਹੱਲ ਨਹੀਂ ਹੋਇਆ। ਇਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ’ਤੇ ਤੁਰਨਾ ਪੈ ਰਿਹਾ ਹੈ। ਉਪ ਪ੍ਰਧਾਨ ਹਰਜਿੰਦਰ ਸਿੰਘ, ਕੈਸ਼ੀਅਰ ਰਾਜਕੁਮਾਰ, ਹਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਤੋਂ ਮੁਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਗੁ. ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ