Big Breaking: ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ

Tuesday, Oct 28, 2025 - 11:13 AM (IST)

Big Breaking: ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ

ਖੰਨਾ (ਵਿਪਨ): ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬੱਸ ਅੰਦਰਲੀਆਂ ਸਵਾਰੀਆਂ ਵਿਚ ਜ਼ਿਆਦਾਤਰ ਵਿਦਿਆਰਥੀ ਸਨ। ਇਸ ਹਾਦਸੇ ਵਿਚ ਇਕ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭੀਖ ਮੰਗਦੇ ਬੱਚਿਆਂ ਦੇ DNA ਟੈਸਟ ਤੋਂ ਵੱਡੇ ਖ਼ੁਲਾਸੇ

ਇਹ ਹਾਦਸਾ ਖੰਨਾ ਵਿਚ ਨੈਸ਼ਨਲ ਹਾਈਵੇਅ ਤੇ ਮੈਕਡਾਨਲਡ ਨੇੜੇ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਬੱਸ ਦੀ ਟਰਾਲੇ ਦੇ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ 10 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਹ ਬੱਸ ਲੁਧਿਆਣਾ ਤੋਂ ਪਟਿਆਲਾ ਵੱਲ ਜਾ ਰਹੀ ਸੀ ਤੇ ਇਸ ਵਿਚ ਜ਼ਿਆਦਾਤਰ ਵਿਦਿਆਰਥੀ ਸਵਾਰ ਸਨ। ਦੂਜੇ ਪਾਸਿਓਂ ਤੇਜ਼ ਰਫ਼ਤਾਰ ਟਰਾਲਾ ਡਿਵਾਈਡਰ ਪਾਰ ਕਰ ਕੇ ਬੱਸ ਨਾਲ ਆ ਟਕਰਾਇਆ। 

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 2 ਦੀ ਪੁਲਸ, ਸੜਕ ਸੁਰੱਖਿਆ ਫ਼ੋਰਸ ਤੇ 108 ਐਂਬੂਲੈਂਸ ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ। ਉੱਥੇ ਹੀ ਹਾਦਸੇ ਕਾਰਨ ਨੈਸ਼ਨਲ ਹਾਈਵੇਅ ਤੇ ਲੰਮਾ ਜਾਮ ਲੱਗ ਗਿਆ। ਟ੍ਰੈਫ਼ਿਕ ਪੁਲਸ ਮੌਕੇ 'ਤੇ ਪਹੁੰਚੀ ਹੈ ਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। 

 


author

Anmol Tagra

Content Editor

Related News