ਸਵੇਰੇ-ਸਵੇਰੇ ਪੰਜਾਬ ''ਚ ਵਾਪਰਿਆ ਵੱਡਾ ਹਾਦਸਾ: ਰੋਡਵੇਜ਼ ਬੱਸ ਤੇ ਕਾਰ ਵਿਚਾਲੇ ਟੱਕਰ, 4 ਲੋਕਾਂ ਦੀ ਮੌਤ
Saturday, Jan 10, 2026 - 09:10 AM (IST)
ਹੁਸ਼ਿਆਰਪੁਰ (ਵਰਿੰਦਰ ਟਾਂਡਾ) : ਹੁਸ਼ਿਆਰਪੁਰ ਦਸੂਹਾ ਰੋਡ 'ਤੇ ਇਸ ਸਮੇਂ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਦੇ ਕਾਰਨ ਇਸ ਰੋਡ 'ਤੇ ਥੋੜੀ ਦੇਰ ਪਹਿਲਾਂ ਅੱਡਾ ਦੋਸੜਕਾਂ ਵਿਖੇ ਇਕ ਭਿਆਨਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਨਾਲ ਉਕਤ ਰੋਡ 'ਤੇ ਹਫ਼ੜਾ-ਦਫ਼ੜੀ ਮਚ ਗਈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਮਿਲੀ ਜਾਣਕਾਰੀ ਮੁਤਾਬਿਕ ਸੰਘਣੀ ਧੁੰਦ ਦੇ ਚਲਦਿਆ ਇਹ ਹਾਦਸਾ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ ਹੈ। ਇਸ ਘਟਨਾ ਦੌਰਾਨ ਕਾਰ ਚਕਨਾਚੂਰ ਹੋ ਗਈ। ਮੌਤ ਦਾ ਸ਼ਿਕਾਰ ਹੋਏ ਲੋਕ ਕਾਰ ਸਵਾਰ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
