ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

Wednesday, May 13, 2026 - 06:09 PM (IST)

ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਲੁਧਿਆਣਾ (ਸੁਸ਼ੀਲ) : ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ 25/11 ਲੁਧਿਆਣਾ ਡਿਪੂ ਦੀ ਮੀਟਿੰਗ ਪ੍ਰਧਾਨ ਜਤਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ’ਤੇ ਵਾਅਦਾ-ਖਿਲਾਫੀ ਦਾ ਦੋਸ਼ ਲਾਉਂਦਿਆਂ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ। ਯੂਨੀਅਨ ਨੇ ਐਲਾਨ ਕੀਤਾ ਕਿ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ’ਚ 15 ਮਈ ਨੂੰ ਗੇਟ ਰੈਲੀਆਂ, 18 ਮਈ ਨੂੰ ਇਕ ਰੋਜ਼ਾ ਸੰਕੇਤਕ ਹੜਤਾਲ ਕਰਕੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਅਤੇ 25, 26, 27 ਮਈ ਨੂੰ ਮੁਕੰਮਲ ਹੜਤਾਲ ਕਰ ਕੇ ਸੀ. ਐੱਮ. ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਦਿੱਤੇ ਜਾਣਗੇ।

ਇਹ ਵੀ ਪੜ੍ਹੋ : 12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ, ਤਿੰਨਾਂ ਦੇ 500 'ਚੋਂ 500 ਅੰਕ

ਜਨਰਲ ਸਕੱਤਰ ਪ੍ਰਵੀਨ ਕੁਮਾਰ, ਗੁਰਵਿੰਦਰ ਸਿੰਘ ਅਤੇ ਸੱਤਗੁਰੂ ਸਿੰਘ ਨੇ ਕਿਹਾ ਕਿ ਸਰਕਾਰ ਚੋਣਾਂ ਸਮੇਂ ਕੀਤੇ ਵਾਅਦਿਆਂ ਜਿਵੇਂ ਕੱਚੇ ਮੁਲਾਜ਼ਮ ਪੱਕੇ ਕਰਨਾ ਅਤੇ ਠੇਕੇਦਾਰੀ ਪ੍ਰਥਾ ਖਤਮ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਰੋਸ ਜਤਾਇਆ ਕਿ ਸਪੇਅਰ ਪਾਰਟਸ ਅਤੇ ਟਾਇਰਾਂ ਦੀ ਘਾਟ ਕਾਰਨ ਨਵੀਆਂ ਬੱਸਾਂ ਡਿਪੂਆਂ ’ਚ ਖੜ੍ਹੀਆਂ ਹਨ ਅਤੇ ਟਿਕਟ ਮਸ਼ੀਨਾਂ ਅਕਸਰ ਖਰਾਬ ਰਹਿੰਦੀਆਂ ਹਨ, ਜਿਸ ਨਾਲ ਵਿਭਾਗ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਤਲਵਿੰਦਰ ਸਿੰਘ ਸੋਨੂੰ, ਅਮਰੀਕ ਸਿੰਘ, ਨਵਜੋਤ ਸਿੰਘ, ਬਾਬਾ ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਰਾਜਵੀਰ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਬੂਟਾ ਸਿੰਘ ਸਮੇਤ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ : ਡਿਫਾਲਟਰਾਂ ਨੂੰ ਲੈ ਕੇ ਪਾਵਰਕਾਮ ਦਾ ਸਖ਼ਤ ਕਦਮ, ਪੰਜਾਬ ਦੇ ਇਨ੍ਹਾਂ ਬਿਜਲੀ ਕੁਨੈਕਸ਼ਨਾਂ ਨੂੰ ਦਿੱਤਾ ਇਕ ਹਫਤੇ ਦਾ ਸਮਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News